ਪ੍ਰੋ. ਕ੍ਰਿਪਾਲ ਸਿੰਘ ਬਡੁੰਗਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੁੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।
ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਪੱਤਰ ਰਾਹੀਂ ਯਾਦ ਕਰਵਾਇਆ ਕਿ 30 ਅਪ੍ਰੈਲ 1962 ਈ ਨੂੰ ਵਿਰਾਸਤੀ ਸ਼ਾਨਾਮੱਤੀ ਬਾਰਾਂਦਰੀ ਬਾਗ ਵਿਚ ਪਟਿਆਲਾ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਹਾਰਾਜਾ ਯਾਦਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਲਵੇ ਦੀ ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਅਤੇ ਵਿਕਸਿਤ ਕਰਨ ਲਈ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ ਪੂਰੀ ਹੋਈ ਹੈ।
ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਬਣਨ ਤੋਂ ‘ਮੁਹੰਮਦ ਮੁਸਤਫ਼ਾ’ ਨੇ ਕੀਤਾ ਇਨਕਾਰ
ਉਸ ਸਮਾਗਮ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਬਾਪਲੀ ਰਾਧਾ ਕ੍ਰਿਸ਼ਨ, ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਤਾਪ ਸਿੰਘ ਕੈਰੋਂ ਵੀ ਮੌਜੂਦ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਲਈ ਪੰਜਾਬੀ ਯੂਨੀਵਰਸਿਟੀ ਦੀ ਸ਼ਾਨ ਨੂੰ ਕਾਇਮ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।
ਇਸ ਲਈ ਪਟਿਆਲਵੀ ਤੇ ਯੂਨੀਵਰਸਿਟੀ ਦਾ ਪੁਰਾਣਾ ਵਿਦਿਆਰਥੀ ਹੋਣ ਦੇ ਨਾਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੇਰੀ ਇਸ ਅਪੀਲ ਨੂੰ ਧਿਆਨਗੋਚਰ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਆਪਣਾ ਅਹਿਮ ਰੋਲ ਅਦਾ ਕਰਨ।
-PTC News