Sat, Apr 20, 2024
Whatsapp

ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚ

Written by  Ravinder Singh -- July 04th 2022 03:58 PM
ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚ

ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚ

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਮੁੜ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੂਨ ਨੂੰ ਹੋਵੇਗੀ। ਵਿਜੇ ਸਿੰਗਲਾ ਦੀ ਸੁਣਵਾਈ ਸਮੇਂ ਕਾਫੀ ਹੈਰਾਨੀ ਵਾਲੀ ਗੱਲ ਸਾਹਮਣੇ ਆਈ। ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚਜਦੋਂ ਅਦਾਲਤ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਕਿ ਕੀ ਤੁਸੀਂ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋ ਤਾਂ ਵਕੀਲ ਕੁਝ ਸੈਕਿੰਡਾਂ ਲਈ ਚੁੱਪ ਰਹੇ। ਇਸ ਤੋਂ ਬਾਅਦ ਵਕੀਲ ਨੇ ਕਿਹਾ ਕਿ ਮੈਨੂੰ ਹਦਾਇਤ ਲੈਣੀ ਪਵੇਗੀ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੂਨ ਰੱਖੀ ਹੈ। ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਵਕੀਲ ਵਿਨੋਦ ਘਈ ਨੇ ਕਿਹਾ ਕਿ ਕਿਸੇ ਨੇ ਇਲਜ਼ਾਮ ਲਗਾਏ ਅਤੇ ਵਿਜੇ ਸਿੰਗਲਾ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਉਨ੍ਹਾਂ ਕੋਲੋਂ ਕੋਈ ਵਸੂਲੀ ਨਹੀਂ ਹੋਈ। ਵਟਸਐਪ ਤੇ ਫੋਨ ਕਾਲਾਂ ਦਾ ਜ਼ਿਕਰ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰ ਦੇ ਵਕੀਲ ਤੋਂ ਵਟਸਐਪ ਤੇ ਫੋਨ ਕਾਲ ਦੀ ਟ੍ਰਾਂਸਕ੍ਰਿਪਟ ਮੰਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਉਥੇ ਹੀ ਥਾਣਾ ਫੇਜ਼ ਅੱਠ ਮੁਹਾਲੀ ਦੀ ਪੁਲਿਸ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚਸਿੰਗਲਾ ਖਿਲਾਫ਼ ਸ਼ਿਕਾਇਤ ਮਿਲੀ ਸੀ ਕਿ ਉਹ ਟੈਂਡਰਾਂ ਅਤੇ ਹੋਰ ਖਰੀਦੋ ਫ਼ਰੋਖ਼ਤ ਲਈ ਇਕ ਪ੍ਰਤੀਸ਼ਤ ਕਮਿਸ਼ਨ ਦੀ ਮੰਗ ਕਰ ਰਹੇ ਸਨ ਅਤੇ ਆਪਣਾ ਗੁਨਾਹ ਉਨ੍ਹਾਂ ਨੇ ਕਬੂਲ ਕਰ ਲਿਆ ਸੀ। ਇਸ ਤੋਂ ਬਾਅਦ ਵਿਜੈ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਸੀ। ਇਹ ਵੀ ਪੜ੍ਹੋ : ਮੱਤੇਵਾੜਾ ਦੇ ਜੰਗਲ ਨੂੰ ਕੋਈ ਕੁਝ ਨਹੀਂ ਕਰ ਸਕਦਾ : ਸੰਤ ਸੀਚੇਵਾਲ


Top News view more...

Latest News view more...