ਵਿਦੇਸ਼ਾਂ ਤੱਕ ਪਹੁੰਚੀ ਖੇਤੀ ਬਿੱਲਾਂ ਦੇ ਵਿਰੋਧ ਦੀ ਗੂੰਜ

Protest against Farm bill in brisbane
Protest against Farm bill in brisbane

ਆਸਟ੍ਰੇਲੀਆ : ਦੇਸ਼ ਭਰ ਵਿਚ ਇਹਨੀ ਦਿਨੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿਲਾਂ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਦੀ ਗੂੰਜ ਹੁਣ ਵਿਦੇਸ਼ਾਂ ਤੱਕ ਵੀ ਪਹੁੰਚ ਗਈ ਹੈ। ਹਾਲ ਹੀ ‘ਚ ਆਸਟ੍ਰੇਲੀਆ ‘ਚ ਵੱਸਦੇ ਪੰਜਾਬੀ ਸ਼ਹਿਰ ਬ੍ਰਿਸਬੇਨ ਦੇ ਗੁਰਦੁਆਰਾ ਸਾਹਿਬ ਬ੍ਰਿਸਬੇਨ ਲੋਗਨ ਰੋਡ ਵਿਖੇ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਸੰਗਤਾਂ ਵੱਲੋਂ ਭਾਰਤ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਕਰ ਕੇ ਪ੍ਰਦਰਸ਼ਨ ਕੀਤਾ ।

Queensland farmers rally against laws to curb land clearing | Environment |  The Guardianਇਸ ਵਿਰੋਧ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਭ ਨੇ ਆਪਣੀਆਂ-ਆਪਣੀਆਂ ਤਕਰੀਰਾਂ ‘ਚ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ/ ਬਿੱਲ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿਚ ਲਿਖਿਆ ਜਾਵੇਗਾ। ਕੇਂਦਰ ਵਲੋਂ ਪੇਸ਼ ਕੀਤੇ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੀ ਕਿਸਾਨੀ ਤੇ ਜਵਾਨੀ ਤਬਾਹ ਹੋ ਜਾਵੇਗੀ।

Punjab-haryana Bandh Today: Farmer Organisations Protest Against Farm Bills  In Punjab And Haryana - कृषि विधेयकों का विरोध: पंजाब-हरियाणा में बंद आज,  रेलवे ट्रैक पर डटे किसान, 20 ट्रेनें ...

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਾਡੇ ਪੁਰਖਿਆਂ ਦੀਆਂ ਖੂਨ ਪਸੀਨੇ ਨਾਲ ਬਣਾਈਆ ਜ਼ਮੀਨਾਂ ਨੂੰ ਜਬਰੀ ਖੋਹ ਰਹੀ ਹੈ। ਪ੍ਰਵਾਸੀ ਭਾਈਚਾਰਾ ਪੰਜਾਬ ਵੱਸਦੇ ਭਰਾਵਾਂ ਨਾਲ ਇਸ ਕਾਲੇ ਕਾਨੂੰਨ ਤੋਂ ਜ਼ਮੀਨਾਂ ਨੂੰ ਬਚਾਉਣ ਲਈ ਮੋਢੇ ਨਾਲ ਮੋਢਾ ਲਾ ਕੇ ਮਦਦ ਕਰੇਗਾ ਤੇ ਭਾਰਤੀ ਹਾਈ ਕਮਿਸ਼ਨ ਨੂੰ ਮੰਗ ਪੱਤਰ ਵੀ ਦੇਵੇਗਾ।

Protest against Farm bill in brisbane
Protest against Farm bill in brisbane

ਵਿਰੋਧ ਜਤਾਉਣ ਵਾਲੇ ਐਨ ਆਰ ਆਈ ਭਾਈਚਾਰੇ ਨੇ ਕਿਹਾ ਕਿ ਪੰਜਾਬੀਅਤ ਦੇ ਲੋਕ ਪੱਖੀ ਮੁੱਦਿਆਂ ਲਈ ਸਾਰੀਆ ਸਿਆਸੀ ਜਮਾਤਾ ਤੇ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਤੇ ਇਕੱਠੇ ਹੋ ਕੇ ਬਿੱਲ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਧਰਮਪਾਲ ਸਿੰਘ ਜੌਹਲ, ਪ੍ਰਣਾਮ ਸਿੰਘ ਹੇਅਰ, ਸੁਰਿੰਦਰ ਸਿੰਘ ਸੈਕਟਰੀ, ਗੁਰਦੀਪ ਸਿੰਘ ਨਿੱਝਰ, ਸੁਖਦੇਵ ਸਿੰਘ ਸਾਬਕਾ ਪ੍ਰਧਾਨ, ਗੁਰਪ੍ਰੀਤ ਸਿੰਘ ਬੱਲ, ਸੋਹਣ ਸਿੰਘ ਸਹੋਤਾ, ਮਾਝਾ ਕਲੱਬ ਦੇ ਅਹੁਦੇਦਾਰਾਂ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।

farm bill

ਕੇਂਦਰ ਵੱਲੋਂ ਪਾਸ ਖੇਤੀ ਬਿੱਲਾਂ ਦਾ ਵਿਰੋਧ ਅੱਜ ਪੰਜਾਬ ਦਾ ਹਰ ਕਿਸਾਨ ਅਤੇ ਆਮ ਆਦਮੀ ਕਰ ਰਿਹਾ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਰੈਲੀ ਕੱਢੀ ਗਈ ਜਸੀ ਵਿਚ ਲੱਖਾਂ ਲੋਨ ਨੇ ਹਿੱਸਾ ਲੈਕੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਕਿਸਾਨਾਂ ਨੇ ਵੀ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ।Punjabi singers reach different places to support farmer protests

ਜਿਸ ਵਿਚ ਕਲਾਕਾਰਾਂ ਤੱਕ ਨੇ ਇਸ ਬਿਲ ਦਾ ਵਿਰੋਧ ਕੀਤਾ ਹੈ ਅਤੇ ਪ੍ਰਣ ਲਿਆ ਹੈ ਕਿ ਜਦ ਤਕ ਇਸ ਬਿੱਲ ਨੂੰ ਰੱਦ ਨਾ ਕੀਤਾ ਗਿਆ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।