Advertisment

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

author-image
Pardeep Singh
Updated On
New Update
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ
Advertisment
ਅੰਮ੍ਰਿਤਸਰ:  ਅੰਮ੍ਰਿਤਸਰ ਦੇ ਹੋਲੀ ਸਿਟੀ ਵਿਚ ਬੀਤੇ ਦਿਨੀ ਹੋਈ ਪੈਟਰੋਲ ਪੰਪ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਨੂੰ ਲੈ ਕੇ ਕਾਲੋਨੀ ਵਾਸੀਆ ਵੱਲੋਂ ਪ੍ਰਸ਼ਾਸ਼ਨ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ  ਕੀਤੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੋਰਾਂ ਵੱਲੋਂ ਇੱਥੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੀ ਦਿਨੀਂ ਪੈਟਰੋਲ ਪੰਪ ਮਾਲਕ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਲੀ ਸਿਟੀ ਵਿੱਚ ਕੈਮਰੇ ਨਹੀਂ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਲੋਨਾਈਜ਼ਰ ਵੱਲੋੋਂ ਕੋਈ ਪੁਖਤੇ ਪ੍ਰਬੰਧ ਨਹੀਂ ਕੀਤੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਲੋਨੀ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
Advertisment
publive-image ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਲੋਨਾਈਜ਼ਰ ਨੇ ਪਹਿਲਾ ਸਾਡੇ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਕਾਲੋਨਾਈਜ਼ਰ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। publive-image ਉਧਰ ਮੌਕੇ ਉੱਤੇ ਪਹੁੰਚ ਪੁਲਿਸ ਅਧਿਕਾਰੀ ਐਸਐਚਓ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦੀ ਮੀਟਿੰਗ ਅਧਿਕਾਰੀਆਂ ਨਾਲ ਕਰਵਾਈ ਜਾ ਰਹੀ ਹੈ ਉਸ ਵਿੱਚ ਹੀ ਹੋਲੀ ਸਿਟੀ ਦੇ ਵਾਸੀਆਂ ਦਾ ਕੋਈ ਹੱਲ ਨਿਕਲੇਗਾ। ਇਹ ਵੀ ਪੜ੍ਹੋ:ਜਰਮਨ ਨਾਲ ਪੰਜਾਬ ਦੀ ਵਪਾਰਕ ਸਾਂਝ 'ਚ ਹੋਵੇਗਾ ਵਾਧਾ ! publive-image -PTC News-
latest-news punjab-news protest administration holy-city-township-association
Advertisment

Stay updated with the latest news headlines.

Follow us:
Advertisment