ਮੁੱਖ ਖਬਰਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ

By Ravinder Singh -- May 31, 2022 5:54 pm

ਸੰਗਰੂਰ : ਪਾਵਰਕਾਮ ਟਰਾਂਸਕੋ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਧਰਨਾ ਦਿੱਤਾ ਗਿਆ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਤੇ ਸੰਗਰੂਰ ਚੰਡੀਗੜ੍ਹ ਰੋਡ ਕੱਚੇ ਮੁਲਾਜ਼ਮਾਂ ਨੇ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਸੰਗਰੂਰ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਦਾ ਵਿਰੋਧ ਕਰਾਂਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਧਰਨਾਪਾਵਰਕਾਮ ਟਰਾਂਸਕੋ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਪੱਕਾ ਟੈਂਟ ਲਗਾ ਕੇ ਆਪਣੇ ਪਰਿਵਾਰਾਂ ਨੂੰ ਲੈ ਕੇ ਸੰਗਰੂਰ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ। ਧਰਨਾਕਾਰੀਆਂ ਨੇ ਦੱਸਿਆ ਕਿ ਜਦੋਂ ਅਸੀਂ ਧਰਨਾ ਦੇਣ ਲਈ ਆਉਂਦੇ ਹਾਂ ਤਾਂ ਡਿਪਟੀ ਕਮਿਸ਼ਨਰ ਸੰਗਰੂਰ ਮੁੱਖ ਮੰਤਰੀ ਨਾਲ ਮੀਟਿੰਗ ਬਾਰੇ ਕਹਿੰਦੇ ਹਨ ਪਰ ਜਦੋਂ ਅਸੀਂ ਮੁੱਖ ਮੰਤਰੀ ਨੂੰ ਮਿਲਣ ਜਾਂਦੇ ਹਾਂ ਤਾਂ ਉਹ ਸਮਾਂ ਨਹੀਂ ਦਿੰਦੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਕੱਚੇ ਮੁਲਾਜ਼ਮਾਂ ਵੱਲੋਂ ਧਰਨਾਜਾਣਕਾਰੀ ਅਨੁਸਾਰ ਪਾਵਰਕਾਮ ਟਰਾਂਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਤੇ ਸੰਗਰੂਰ ਚੰਡੀਗੜ੍ਹ ਰੋਡ ਉਤੇ ਹੱਕੀ ਮੰਗਾਂ ਲਈ ਰੋਸ ਧਰਨਾ ਲਗਾ ਦਿੱਤਾ। ਕੱਚੇ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਨੂੰ ਜਲਦ ਤੋਂ ਜਲਦ ਮੰਗਾਂ ਹੱਲ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਨਿਗੁਣੀਆਂ ਤਨਖ਼ਾਹਾਂ ਉਤੇ ਆਪਣੀ ਡਿਊਟੀ ਦੇ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਨਿਗੁਣੀਆਂ ਤਨਖਾਹਾਂ ਨਾਲ ਉਨ੍ਹਾਂ ਦੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਵੀ ਮੁਸ਼ਕਲ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ ਅਤੇ ਪੰਜਾਬ ਪੱਧਰ ਉਤੇ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ।

ਇਹ ਵੀ ਪੜ੍ਹੋ : ਮਾਮਲਾ ਏਐਸਆਈ ਦੀ ਮੌਤ ਦਾ : ਪੀੜਤ ਪਰਿਵਾਰ ਨੇ ਸਿਵਲ ਹਸਪਤਾਲ ਦੇ ਬਾਹਰ ਦਿੱਤਾ ਧਰਨਾ

  • Share