Advertisment

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੋਸ ਵਿਖਾਵਾ

author-image
Ravinder Singh
Updated On
New Update
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੋਸ ਵਿਖਾਵਾ
Advertisment
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਵਿਖੇ ਅੱਜ ਹੁਸ਼ਿਆਰਪੁਰ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਸਬੰਧੀ ਹੁਸ਼ਿਆਰਪੁਰ ਦੇ ਸਮੂਹ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ।
Advertisment
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰੋਸ ਵਿਖਾਵਾਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਮੂਹ ਪੰਜਾਬ ਦੇ ਸਿੱਖਾਂ ਨਾਲ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੀ ਸਾਰੀ ਪਹਿਲ ਦੇ ਆਧਾਰ ਉਤੇ ਉਹ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਕੰਮ ਕਰਨਗੇ ਪਰ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਵੀ ਚੁੱਕਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਹਲੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਕਦਮ ਨਹੀਂ ਚੁੱਕਿਆ। ਬਹੁਤ ਸਾਰੇ ਪੰਜਾਬ ਦੇ ਅਜਿਹੇ ਬੰਦੀ ਸਿੰਘ ਹਨ ਜਿਨ੍ਹਾਂ ਦੀਆਂ ਉਮਰਾਂ ਹੀ ਜੇਲ੍ਹ 'ਚ ਬੀਤ ਚੁੱਕੀਆਂ ਹਨ। ਉਨ੍ਹਾਂ ਦੀ ਸਜ਼ਾ ਪੂਰੀ ਹੋਈ ਨੂੰ ਵੀ ਬਹੁਤ ਸਾਲ ਬੀਤ ਚੁੱਕੇ ਹਨ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੀ ਪਹੁੰਚੇ। ਉਨ੍ਹਾਂ ਨੇ ਕੇਂਦਰ ਸਰਕਾਰ ਉਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੇਂਦਰ ਦੀ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਈ ਕਰਨ ਵਿਚ ਟਾਲ-ਮਟੋਲ ਕਰ ਰਹੀ ਹੈ। ਇਹ ਵੀ ਪੜ੍ਹੋ : ਕਿਸਾਨ ਤੇ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੇ ਇੰਦਰਬੀਰ ਨਿੱਝਰ ਦੀ ਰਿਹਾਇਸ਼ ਦਾ ਘਿਰਾਓ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਵਾਰ ਕੇਂਦਰ ਨੂੰ ਪੱਤਰ ਲਿਖ ਕੇ ਤੇ ਬਹੁਤ ਵਾਰ ਗੁਜ਼ਾਰਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੇਂਦਰ ਦੀ ਸਰਕਾਰ ਦੇ ਹਾਲੇ ਤਕ ਕੰਨ ਉਤੇ ਕੋਈ ਜੂੰ ਨਹੀਂ ਸਰਕੀ। ਉਨ੍ਹਾਂ ਇਸ ਲਈ ਉਨ੍ਹਾਂ ਨੂੰ ਅੱਜ ਕਾਲੇ-ਕੱਪੜੇ ਪਾ ਕੇ ਕੇਂਦਰ ਤੇ ਪੰਜਾਬ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋਣਾ ਪਿਆ ਹੈ, ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਪੰਜਾਬ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਜੇਕਰ ਹੁਣ ਵੀ ਜਲਦ ਹੀ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਈ ਤਾਂ ਕਾਲੇ ਦਿਨਾਂ 'ਚ ਅਕਾਲੀ ਦਲ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਉਲੀਕੇਗੀ। publive-image -PTC News    
latestnews dharna agitation ptcnews punjabnews shiromaniakalidal workers punjabgoverment
Advertisment

Stay updated with the latest news headlines.

Follow us:
Advertisment