Fri, Apr 26, 2024
Whatsapp

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਵੱਲੋਂ ਸੂਬੇ ਭਰ 'ਚ ਰੋਸ ਮਾਰਚ

Written by  Pardeep Singh -- September 12th 2022 10:13 AM -- Updated: September 12th 2022 11:30 AM
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਵੱਲੋਂ ਸੂਬੇ ਭਰ 'ਚ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਵੱਲੋਂ ਸੂਬੇ ਭਰ 'ਚ ਰੋਸ ਮਾਰਚ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਭਰ ਵਿੱਚ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਚੋਲੇ ਅਤੇ ਗਲ਼ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਰੋਸ ਮਾਰਚ ਗੁਰਦੁਆਰਾ ਸਾਰਾਗੜ੍ਹੀ ਤੋਂ ਦੋ ਪਹੀਆ ਵਾਹਨਾਂ ’ਤੇ ਆਰੰਭ ਹੋਇਆ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਅਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਅਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ  ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਸਰਕਾਰਾਂ ਕੋਲੋਂ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਸਿੱਖ ਦੋ ਤੋਂ ਤਿੰਨ ਦਹਾਕਿਆਂ ਤੋਂ ਬੰਦ ਹਨ। ਬਠਿੰਡਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਦਰਸ਼ਨ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਭਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕੱਢੇ ਜਾ ਰਹੇ ਹਨ। ਸੰਗਤ ਵੱਲੋਂ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਰੋਸ ਪ੍ਰਦਰਸ਼ਨ ਵਿੱਚ ਆਈਆ। ਲੁਧਿਆਣਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਲੁਧਿਆਣਾ ਵਿੱਚ ਸਿੱਖ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਰੋਸ ਮਾਰਚ ਮੌਕੇ ਬੰਦੀ ਸਿੰਘਾਂ ਨੂੰ ਰਿਹਾਈ ਕਰਨ ਦੀ ਮੰਗ ਗੂੰਜੀ।  ਇਹ ਵੀ ਪੜ੍ਹੋ:ਸੋਸ਼ਲ ਮੀਡੀਆ ਚੈਨਲ ਹੈਂਡਲਰ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ: HC -PTC News


Top News view more...

Latest News view more...