adv-img
ਮੁੱਖ ਖਬਰਾਂ

ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ

By Ravinder Singh -- October 15th 2022 07:31 PM

ਬਠਿੰਡਾ : ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਕੋਲੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਰਾਅ ਰਾਹੀਂ ਦੀਵਾਲੀ ਦੇ ਤਿਉਹਾਰ ਤੇ ਗੁਰਪੁਰਬ ਦਿਹਾੜੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ 34 ਥਾਵਾਂ ਉਤੇ ਲਗਾਈਆਂ ਜਾਣ ਵਾਲੀਆਂ ਸਟਾਲਾਂ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਹੋਰ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੇ ਸਾਹਮਣੇ 5 ਆਰਜ਼ੀ ਸਟਾਲਾਂ ਪਟਾਕਿਆਂ ਦੀ ਵਿਕਰੀ ਲਈ ਲਗਾਈਆਂ ਜਾਣਗੀਆਂ।

Provisionallicenseਇਸੇ ਤਰ੍ਹਾਂ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ 17, ਸਾਹਮਣੇ ਡੀਡੀ ਮਿੱਤਲ ਟਾਵਰ ਵਿਖੇ 4, ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਗੋਨਿਆਣਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੁੱਚੋ ਮੰਡੀ ਵਿਖੇ 1-1 ਆਰਜ਼ੀ ਸਟਾਲ ਪਟਾਕਿਆਂ ਦੀ ਵਿਕਰੀ ਲਈ ਲਗਾਈ ਜਾਵੇਗੀ।

ਇਹ ਵੀ ਪੜ੍ਹੋ : ਕੇਂਦਰੀ ਸਿੱਖ ਅਜਾਇਬ ਘਰ 'ਚ ਨਵਾਬ ਰਾਏ ਬੁਲਾਰ, ਭਾਈ ਬਲਵਿੰਦਰ ਸਿੰਘ ਜਟਾਣਾ ਤੇ ਹੋਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਉਨ੍ਹਾਂ ਅੱਗੇ ਦੱਸਿਆ ਕਿ ਐਸਐਸਡੀ ਸੀਨੀਅਰ ਸੈਕੰਡਰੀ ਸਕੂਲ ਰਾਮਾਂਮੰਡੀ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਲੜਕੇ ਤਲਵੰਡੀ ਸਾਬੋ, ਸਪੋਰਟਸ ਸਟੇਡੀਅਮ ਨੇੜੇ ਸੂਏ ਵਾਲਾ ਪੁਲ ਮੰਡੀ ਰਾਮਪੁਰਾ ਫੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਵਿਖੇ 1-1 ਤੇ ਐਮਐਸਡੀ ਹਾਈ ਸਕੂਲ ਮੌੜ ਵਿਖੇ 2 ਆਰਜ਼ੀ ਸਟਾਲਾਂ ਪਟਾਕਿਆਂ ਦੀ ਵਿਕਰੀ ਲਈ ਲਗਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਨਿਰਧਾਰਤ ਕੀਤੀਆਂ ਗਈਆਂ ਥਾਵਾਂ ਤੋਂ ਬਿਨਾਂ ਪਟਾਕਿਆਂ ਦੀ ਵਿਕਰੀ ਤੇ ਮਨਾਹੀ ਹੈ।

-PTC News

 

  • Share