Sat, Apr 20, 2024
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ  

Written by  Shanker Badra -- May 24th 2021 04:25 PM
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ  

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ  

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਮਵਾਰ ਨੂੰ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਇਹ ਨਤੀਜਾ pseb.ac.in 'ਤੇ ਵੇਖਿਆ ਜਾ ਸਕਦਾ ਹੈ। ਵਿਦਿਆਰਥੀ ਭਲਕੇ ਆਪਣਾ ਨਤੀਜਾ ਦੇਖ ਸਕਣਗੇ। [caption id="attachment_499875" align="aligncenter" width="540"]PSEB 5th Result 2021 Declared : Pass Percentage at 99.76%, Result Link to be Activated Tomorrow ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆਪੰਜਵੀਂ ਜਮਾਤ ਦਾ ਨਤੀਜਾ[/caption] ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ? ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ 5 ਵੀਂ ਜਮਾਤ ਦੇ ਕੁੱਲ 3,14,472 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ,ਜਿਨ੍ਹਾਂ ਵਿਚੋਂ 313712 ਪ੍ਰੀਖਿਆਰਥੀ ਪਾਸ ਹੋਏ ਹਨ। [caption id="attachment_499874" align="aligncenter" width="540"]PSEB 5th Result 2021 Declared : Pass Percentage at 99.76%, Result Link to be Activated Tomorrow ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆਪੰਜਵੀਂ ਜਮਾਤ ਦਾ ਨਤੀਜਾ[/caption] ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਨਾਲ ਸਬੰਧਤ 4 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ ਤੇ ਇਨ੍ਹਾਂ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਹੀ ਨਤੀਜਾ ਐਲਾਨਿਆ ਗਿਆ ਹੈ। ਕੋਰੋਨਾ ਮਹਾਮਾਰੀ ਕਾਰਨ ਸਵਾਗਤ ਜ਼ਿੰਦਗੀ ਤੇ ਗਣਿਤ ਦਾ ਪੇਪਰ ਨਹੀਂ ਹੋ ਸਕਿਆ ਸੀ। [caption id="attachment_499872" align="aligncenter" width="540"]PSEB 5th Result 2021 Declared : Pass Percentage at 99.76%, Result Link to be Activated Tomorrow ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆਪੰਜਵੀਂ ਜਮਾਤ ਦਾ ਨਤੀਜਾ[/caption] ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 5 ਵੀਂ ਸ਼੍ਰੇਣੀ ਦਾ ਪਾਸ ਫ਼ੀਸਦੀ 99.76 ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਪਾਸ ਫ਼ੀਸਦੀ 99.80 ਬਣਦੀ ਹੈ ਜਦਕਿ ਲੜਕਿਆਂ ਦੀ ਪਾਸ ਫ਼ੀਸਦੀ 99.73 ਬਣਦੀ ਹੈ। ਦੱਸ ਦੇਈਏ ਕਿ ਕੁੱਝ  ਪਹਿਲਾਂ ਹੀ ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਸੀ। -PTCNews


Top News view more...

Latest News view more...