ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ,ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵਲੋਂ 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 3 ਮਾਰਚ, 2020 ਤੋਂ ਲਈਆਂ ਜਾਣਗੀਆਂ, ਜਦਕਿ 10ਵੀਂ ਦੀਆਂ ਪ੍ਰੀਖਿਆਵਾਂ 17 ਮਾਰਚ ਤੋਂ ਸਵੇਰ ਦੇ ਸੈਸ਼ਨ 'ਚ ਕਰਵਾਈਆਂ ਜਾਣਗੀਆਂ। -PTC News