ਸਿੱਖਿਆ ਬੋਰਡ ਨੇ ਮਾਰਚ 2019 ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਲਿਆ ਇਹ ਵੱਡਾ ਫੈਸਲਾ

pseb

ਸਿੱਖਿਆ ਬੋਰਡ ਨੇ ਮਾਰਚ 2019 ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਲਿਆ ਇਹ ਵੱਡਾ ਫੈਸਲਾ,ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੰਪਾਰਟਮੈਂਟ, ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀਆਂ ਵਿੱਚ ਅਪੀਅਰ ਹੋਣ ਵਾਲੇ ਉਮੀਦਵਾਰਾਂ ਲਈ ਫ਼ੀਸਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ 10ਵੀਂ ਜਮਾਤ ਦੇ ਰੀ-ਅਪੀਅਰ ਵਾਧੂ ਵਿਸ਼ੇ ਲਈ 1050 ਰੁਪਏ ਤੇ ਕਾਰਗੁਜ਼ਾਰੀ ਵਧਾਉਣ ਲਈ 1700 ਰੁਪਏ ਫ਼ੀਸ ਨਿਰਧਾਰਤ ਕੀਤੀ ਗਈ ਹੈ। ਨਾਲ ਹੀ ਉਹਨਾਂ ਨੇ ਇਹ ਕਿਹਾ ਹੈ ਕਿ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਮਿਤੀ 15 ਨਵੰਬਰ,

ਹੋਰ ਪੜ੍ਹੋ: ਟੋਰਾਂਟੋ : ਘਰ ਖਰੀਦਣਾ ਹੋ ਸਕਦਾ ਹੈ ਮਹਿੰਗਾ..!!

ਬੈਂਕ ਵਿਚ ਫ਼ੀਸ ਜਮ੍ਹਾ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ ਤੇ ਖੇਤਰੀ ਦਫ਼ਤਰਾਂ ਵਿਚ ਪ੍ਰੀਖਿਆ ਫ਼ਾਰਮ ਜਮ੍ਹਾ ਕਰਵਾਉਣ ਦੀ ਅੰਤਿਮ ਮਿਤੀ 30 ਨਵੰਬਰ ਹੋਵੇਗੀ। 12ਵੀਂ ਜਮਾਤ ਦੇ ਰੀ-ਅਪੀਅਰ, ਕੰਪਾਰਟਮੈਂਟ, ਵਾਧੂ ਵਿਸ਼ੇ ਲਈ 1350 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਲਈ 2000 ਰੁਪਏ ਫ਼ੀਸ ਨਿਰਧਾਰਤ ਕੀਤੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਪ੍ਰੀਖਿਆਵਾਂ ਦੇ ਰੋਲ ਨੰਬਰ ਵੀ ਵਿਭਾਗ ਦੀ ਵੈਬਸਾਈਟ ‘ਤੇ ਮੁਹਈਆ ਕਰਵਾਏ ਜਾਣਗੇ।

—PTC News