ਮੁੱਖ ਖਬਰਾਂ

PSEB ਨੇ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ ਤਿੰਨ ਕਿਤਾਬਾਂ 'ਤੇ ਪਾਬੰਦੀ ਲਗਾ ਦਿੱਤੀ ਹੈ

By Jasmeet Singh -- May 01, 2022 8:40 pm

ਚੰਡੀਗੜ੍ਹ, 1 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਕਥਿਤ ਤੌਰ ’ਤੇ ਤੋੜ ਮਰੋੜ ਕੇ ਪੇਸ਼ ਕਰਨ ਦੇ ਦੋਸ਼ ਹੇਠ ਇਤਿਹਾਸ ਦੀਆਂ ਤਿੰਨ ਕਿਤਾਬਾਂ ’ਤੇ ਪਾਬੰਦੀ ਲਾ ਦਿੱਤੀ ਹੈ। ਜਿਨ੍ਹਾਂ ਕਿਤਾਬਾਂ 'ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਵਿੱਚ 12ਵੀਂ ਜਮਾਤ ਲਈ ਮਨਜੀਤ ਸਿੰਘ ਸੋਢੀ ਦੁਆਰਾ ਲਿਖੀ 'ਪੰਜਾਬ ਦੇ ਇਤਿਹਾਸ ਦੀ ਆਧੁਨਿਕ ਏਬੀਸੀ', ਮਹਿੰਦਰਪਾਲ ਕੌਰ ਦੁਆਰਾ ਲਿਖੀ 'ਪੰਜਾਬ ਦਾ ਇਤਿਹਾਸ' ਅਤੇ ਐਮਐਸ ਮਾਨ ਦੁਆਰਾ ਲਿਖੀ 'ਪੰਜਾਬ ਦਾ ਇਤਿਹਾਸ' ਸ਼ਾਮਲ ਹਨ।

ਇਹ ਵੀ ਪੜ੍ਹੋ: ਪਟਿਆਲਾ ਝੜਪ: ਮੁੱਖ ਦੋਸ਼ੀ ਬਰਜਿੰਦਰ ਪਰਵਾਨਾ 4 ਦਿਨ ਦੇ ਪੁਲਿਸ ਰਿਮਾਂਡ 'ਤੇ


ਇਹ ਪੁਸਤਕਾਂ ਜਲੰਧਰ ਦੇ ਤਿੰਨ ਵੱਖ-ਵੱਖ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਨ੍ਹਾਂ ਕਿਤਾਬਾਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਇੱਕ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। ਇਹ ਕਮੇਟੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸ਼ਿਕਾਇਤ ਤੋਂ ਬਾਅਦ ਬਣਾਈ ਗਈ ਸੀ, ਜਿਸ ਨੇ ਕਿਹਾ ਸੀ ਕਿ ਇਨ੍ਹਾਂ ਕਿਤਾਬਾਂ ਵਿੱਚ ਕੁਝ ਟਿੱਪਣੀਆਂ ਹਨ ਜੋ ਸਿੱਖ ਇਤਿਹਾਸ ਦੇ ਮੁਤਾਬਕ ਨਹੀਂ ਹਨ।

PSEB ਦੇ ਚੇਅਰਮੈਨ ਯੋਗਰਾਜ ਸਿੰਘ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਤਿੰਨ ਕਿਤਾਬਾਂ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਜਾਂਚ ਰਿਪੋਰਟ ਦੇ ਵਿਸ਼ਾ-ਵਸਤੂ ਨੂੰ ਮੁੱਖ ਤੌਰ 'ਤੇ ਪ੍ਰਵਾਨ ਕਰ ਲਿਆ ਹੈ ਅਤੇ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਕਿਤਾਬਾਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਜਾਵੇ ਅਤੇ ਪੰਜਾਬ ਰਾਜ ਦੇ ਸਕੂਲਾਂ ਵਿੱਚ ਇਨ੍ਹਾਂ ਨੂੰ ਪੜ੍ਹਾਇਆ ਨਾ ਜਾਵੇ।

ਜਾਂਚ ਰਿਪੋਰਟ ਦੇ ਨਤੀਜਿਆਂ ਦੇ ਅਧਾਰ 'ਤੇ ਸਰਕਾਰ ਦੁਆਰਾ ਵੱਖ-ਵੱਖ ਫਾਲੋ-ਅਪ ਕਾਰਵਾਈਆਂ ਦਾ ਸੁਝਾਅ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਕਈ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਕੀਤੀ ਸੀ ਕਿ ਸਿੱਖ ਇਤਿਹਾਸ ਨਾਲ ਜੁੜੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੀਆਂ ਇਤਿਹਾਸ ਦੀਆਂ ਕਿਤਾਬਾਂ 'ਤੇ ਪਾਬੰਦੀ ਲਗਾਈ ਜਾਵੇ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਤੇ ਗ਼ਲਤ ਸੂਚਨਾ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੋਸ਼ਲ ਮੀਡੀਆ ਮੋਨੀਟਰਿੰਗ ਸੈੱਲ ਸਥਾਪਤ

ਪੰਜਾਬ ਦੇ ਇਤਿਹਾਸ ਦੀ ਕਿਤਾਬਾਂ ਨਾਲ਼ ਛੇੜ ਛਾੜ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਵੱਲੋਂ PSEB ਦੇ ਬਾਹਰ ਲਗਾਏ ਗਏ ਧਰਨੇ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ ਅਤੇ ਉਨ੍ਹਾਂ ਧਰਨੇ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਇਹ ਭਰੋਸਾ ਦਿੱਤਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।

-PTC News

  • Share