Sat, Sep 26, 2026
Whatsapp

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਹੋਈਆਂ ਮੁਲਤਵੀ

Reported by:  PTC News Desk  Edited by:  Shanker Badra -- March 30th 2020 04:23 PM
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਹੋਈਆਂ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਹੋਈਆਂ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਹੋਈਆਂ ਮੁਲਤਵੀ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਫ਼ਿਊ /ਲਾਕਡਾਊਨ ਲਗਾਇਆ ਗਿਆ ਹੈ। ਇਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ (ਪ੍ਰੈਕਟੀਕਲ) ,ਪੰਜਵੀਂ ਜਮਾਤ ਦੀਆਂ 1 ਅਪ੍ਰੈਲ 2020 ਅਤੇ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ 3 ਅਪ੍ਰੈਲ 2020 ਤੋਂ ਸ਼ੁਰੂ ਹੋਣ ਵਾਲੀਆਂ ਲਿਖ਼ਤੀਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਵੱਖ -ਵੱਖ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਲਾਕਡਾਊਨ ਖ਼ਤਮ ਹੋਣ ਤੋਂ ਬਾਅਦ ਅਗਲੀ ਡੇਟਸੀਟ ਜਾਰੀ ਕੀਤੀ ਜਾਵੇਗੀ। ਇਸ ਦੀ ਸੂਚਨਾ ਬੋਰਡ ਦੀ ਵੈੱਬਸਾਈਟ 'ਤੇ ਵੀ ਉਪਲੱਬਧ ਕਾਰਵਾਈ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਮੁੱਖ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 20 ਤੋਂ 31 ਤਾਰੀਕ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ। ਇਸ ਸਬੰਧੀ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਸੀ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK