ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ
ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ,ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। [caption id="attachment_241018" align="aligncenter" width="300"] ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ[/caption] ਜਿਸ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:00 ਹੋਏਗਾ। ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3:20 ਵਜੇ ਤੱਕ ਹੋਏਗਾ। ਦੱਸ ਦੇਈਏ ਕਿ ਸੰਘਣੀ ਧੁੰਦ ਤੇ ਪੈ ਰਹੀ ਹੱਡਚੀਰਵੀਂ ਠੰਡ ਨੂੰ ਮੱਦੇਨਜ਼ਰ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ, ਜੋ ਕਿ 15 ਜਨਵਰੀ ਤੱਕ ਲਾਗੂ ਸੀ। [caption id="attachment_241017" align="aligncenter" width="300"] ਸਿੱਖਿਆ ਬੋਰਡ ਨੇ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਵਿਦਿਆਰਥੀ ਜਾਣਗੇ ਸਕੂਲ[/caption] ਦਰਅਸਲ ਸ਼ਾਮ ਨੂੰ ਧੁੰਦ ਕਾਰਨ ਜਲਦ ਹਨ੍ਹੇਰਾ ਹੋਣ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਸਿੱਖਿਆ ਵਿਭਾਗ ਨੇ ਇਹ ਵੱਡਾ ਫ਼ੈਸਲਾ ਲਿਆ ਸੀ। -PTC News