Sat, Apr 20, 2024
Whatsapp

ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘ

Written by  Ravinder Singh -- August 02nd 2022 06:27 PM -- Updated: August 02nd 2022 08:05 PM
ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘ

ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘ

ਚੰਡੀਗੜ੍ਹ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਲੁਆਈ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਦੇ ਸਾਰੇ ਖੇਤੀ ਟਿਊਬਵੈਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 23 ਮਈ, 2022 ਨੂੰ 10 ਜੂਨ, 2022 ਤੋਂ ਸੂਬੇ ਭਰ ਦੇ ਸਾਰੇ ਏ.ਪੀ. ਟਿਊਬਵੈਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘਉਨ੍ਹਾਂ ਦੱਸਿਆ ਕਿ ਮਾਰਚ ਤੋਂ ਜੁਲਾਈ 2022 ਦੇ ਗਰਮੀ ਦੇ ਸੀਜ਼ਨ ਦੌਰਾਨ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 29 ਜੂਨ, 2022 ਨੂੰ 14,207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰ ਕੇ ਰਿਕਾਰਡ ਕਾਇਮ ਕੀਤਾ ਹੈ ਜੋ ਕਿ ਪਿਛਲੇ ਸਾਲ 01 ਜੁਲਾਈ, 2021 ਨੂੰ 13,431 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਦੇ ਮੁਕਾਬਲੇ 5.78 ਫ਼ੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਮਾਰਚ ਤੋਂ ਜੁਲਾਈ, 2022 ਤੱਕ ਸੂਬੇ ਵਿੱਚ ਕੁੱਲ ਬਿਜਲੀ ਦੀ ਖਪਤ 31,505 ਮਿਲੀਅਨ ਯੂਨਿਟ ਹੈ ਜੋ ਕਿ ਪਿਛਲੇ ਸਾਲ ਦੀ ਖਪਤ 27,580 ਮਿਲੀਅਨ ਯੂਨਿਟ ਦੇ ਮੁਕਾਬਲੇ 14.23 ਫ਼ੀਸਦੀ ਵੱਧ ਹੈ। ਉਨ੍ਹਾਂ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਚਾਲੂ ਸਾਲ ਦੌਰਾਨ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰ ਕੇ ਪਿਛਲੇ ਸਾਲ ਦੀ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘਬਿਜਲੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਠੋਸ ਯਤਨਾਂ ਸਦਕਾ ਪੀ.ਐਸ.ਪੀ.ਸੀ.ਐਲ ਲਿੰਕੇਜ ਕੋਲੇ ਤੋਂ ਵੱਧ ਲਗਭਗ 17 ਲੱਖ ਮੀਟ੍ਰਿਕ ਟਨ ਦੇ ਕੋਲੇ ਦੇ ਵਾਧੂ ਪ੍ਰਬੰਧ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਝੋਨਾ ਸੀਜ਼ਨ-2022 ਲਈ ਕੇਂਦਰੀ ਪੂਲ ਤੋਂ ਸੂਬੇ ਨੂੰ 1300 ਮੈਗਾਵਾਟ ਅਨਐਲੋਕੇਟਿਡ ਬਿਜਲੀ ਦੀ ਅਲਾਟਮੈਂਟ ਨਾਲ ਪੀ.ਐਸ.ਪੀ.ਸੀ.ਐਲ ਗਰਮੀ ਦੇ ਇਸ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਪੂਰੀ ਕਰਦਿਆਂ ਖਪਤਕਾਰਾਂ ਦੀ ਕਿਸੇ ਵੀ ਸ੍ਰੇਣੀ ਉਤੇ ਬਿਜਲੀ ਕੱਟ ਲਗਾਏ ਬਿਨਾਂ ਏਪੀ ਟਿਊਬਵੈਲ ਕੁਨੈਕਸ਼ਨਾਂ ਨੂੰ 8 ਘੰਟੇ ਸਪਲਾਈ ਤੇ ਹੋਰ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਪੀ.ਐਸ.ਪੀ.ਸੀ.ਐਲ ਨੇ 3047 ਮੈਗਾਵਾਟ ਬਿਜਲੀ ਦੇ ਬੈਂਕਿੰਗ ਪ੍ਰਬੰਧ ਕੀਤੇ ਹਨ ਜੋ ਕਿ ਪਿਛਲੇ ਸਾਲ ਦੇ 2700 ਮੈਗਾਵਾਟ ਨਾਲੋਂ 12.85 ਫ਼ੀਸਦੀ ਵੱਧ ਹਨ। ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ‘ਡਿਮਾਂਡ ਸਾਈਡ ਮੈਨੇਜਮੈਂਟ’ (ਡੀ.ਐਸ.ਐਮ) ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਪੀਐਸਪੀਸੀਐਲ ਨੇ ਰਿਕਾਰਡ ਬਿਜਲੀ ਸਪਲਾਈ ਕੀਤੀ : ਹਰਭਜਨ ਸਿੰਘਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਗਸਤ ਨੂੰ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ


Top News view more...

Latest News view more...