Fri, Apr 19, 2024
Whatsapp

ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ’ਤੇ ਅੱਜ ਰਾਤੀਂ 8.00 ਵਜੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਉਣਗੇ ਖ਼ੂਬ ਰੌਣਕਾਂ, ਨਾਲ ਹੋਵੇਗਾ ਸਮਾਜ ਭਲਾਈ ਦਾ ਕੰਮ

Written by  Shanker Badra -- April 24th 2020 04:41 PM
ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ’ਤੇ ਅੱਜ ਰਾਤੀਂ 8.00 ਵਜੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਉਣਗੇ ਖ਼ੂਬ ਰੌਣਕਾਂ, ਨਾਲ ਹੋਵੇਗਾ ਸਮਾਜ ਭਲਾਈ ਦਾ ਕੰਮ

ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ’ਤੇ ਅੱਜ ਰਾਤੀਂ 8.00 ਵਜੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਉਣਗੇ ਖ਼ੂਬ ਰੌਣਕਾਂ, ਨਾਲ ਹੋਵੇਗਾ ਸਮਾਜ ਭਲਾਈ ਦਾ ਕੰਮ

ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ’ਤੇ ਅੱਜ ਰਾਤੀਂ 8.00 ਵਜੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਉਣਗੇ ਖ਼ੂਬ ਰੌਣਕਾਂ, ਨਾਲ ਹੋਵੇਗਾ ਸਮਾਜ ਭਲਾਈ ਦਾ ਕੰਮ:ਨਵੀਂ ਦਿੱਲੀ : ਚੀਨ ਦੇ ਸ਼ਹਿਰ ਵੂਹਾਨ ਤੋਂ ਦੁਨੀਆਂ ਭਰ ਦੇ ਕਈ ਦੇਸ਼ਾਂ 'ਚ ਬੁਰੀ ਤਰ੍ਹਾਂ ਫੈਲ ਚੁੱਕੀ ਕੋਰੋਨਾ ਵਾਇਰਸ ਰੂਪੀ ਮਹਾਂਮਰੀ ਨੇ ਅੱਜ ਲੋਕਾਂ ਨੂੰ ਘਰਾਂ 'ਚ ਡੱਕ ਦਿੱਤਾ ਹੈ। ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੂਰੇ ਸੰਸਾਰ 'ਚ ਸਥਿੱਤੀ ਡਾਵਾਂਡੋਲ ਹੈ ਤੇ ਹਰ ਪਾਸੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਦੇ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਇਸ ਮਹਾਂਮਾਰੀ ਨੇ ਜਿੱਥੇ ਹੁਣ ਤੱਕ ਲੱਖਾਂ ਲੋਕਾਂ ਦੀ ਜਾਨ ਲੈ ਲਈ ਹੈ, ਓਥੇ ਹੀ ਇਸ ਮਹਾਂਮਾਰੀ ਕਾਰਨ ਸਾਰੀ ਦੁਨੀਆ ਆਰਥਿਕ ਮੰਦਹਾਲੀ ਵੱਲ ਜਾ ਰਹੀ ਹੈ। ਇਸ ਮਹਾਂਮਾਰੀ ਦੌਰਾਨ ਬੇਰੁਜ਼ਗਾਰ ਹੋਏ ਲੋਕ ਵੀ ਵੱਡਾ ਸੰਤਾਪ ਹੰਢਾ ਰਹੇ ਹਨ। ਇਨ੍ਹਾਂ ਲੋਕਾਂ ਨੂੰ ਆਪਣੇ ਪਰਿਵਾਰਾਂ ਦਾ ਢਿੱਡ ਭਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਕੁਝ ਲੋਕ ਤਾਂ ਅਜਿਹੇ ਵੀ ਹਨ ,ਜਿਹੜੇ ਇਸ ਮਹਾਂਮਾਰੀ ਕਰਕੇ ਦੋ ਵਕਤ ਦੀ ਰੋਟੀ ਲਈ ਵੀ ਮੁਹਤਾਜ ਹੋ ਗਏ ਹਨ ਅਤੇ ਭੁੱਖੇ ਰਹਿਣ ਲਈ ਮਜ਼ਬੂਰ ਹੋ ਗਏ ਹਨ। ਇਹਨਾਂ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਟੀਸੀ ਨੈੱਟਵਰਕ ਇੱਕ ਵੱਡਾ ਉਪਰਾਲਾ ਕਰਨ ਜਾ ਰਿਹਾ ਹੈ।

ਪੀਟੀਸੀ ਨੈੱਟਵਰਕ ਵੱਲੋਂ 24 ਅਪ੍ਰੈਲ ਯਾਨੀ ਅੱਜ ਰਾਤ 8.00 ਵਜੇ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ’ਤੇ ਇੱਕ ਲਾਈਵ ਪ੍ਰੋਗਰਾਮ ਚਲਾਇਆ ਜਾਵੇਗਾ, ਜਿਸ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਜਿਵੇਂ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਜਸਵਿੰਦਰ ਭੱਲਾ, ਜਸਵੀਰ ਜੱਸੀ, ਮਿਸ ਪੂਜਾ, ਮਲਕੀਤ ਸਿੰਘ, ਜਾਨੀ, ਸਤਿੰਦਰ ਸੱਤੀ, ਅਸ਼ੋਕ ਮਸਤੀ, ਹਰਸ਼ਦੀਪ ਕੌਰ, ਦਿਵਿਆ ਦੱਤਾ, ਮਿਲਿੰਦ ਗਾਬਾ, ਰਫਤਾਰ ਸਮੇਤ ਹੋਰ ਕਈ ਫ਼ਿਲਮੀ ਸਿਤਾਰੇ ਆਪਣੇ ਗਾਣਿਆਂ, ਕਮੇਡੀ ਤੇ ਲਾਈਵ ਮਸਤੀ ਨਾਲ ਰੌਣਕਾਂ ਲਗਾਉਣਗੇ। ਇਸ ਪ੍ਰੋਗਰਾਮ ਰਾਹੀਂ ਜਿੱਥੇ ਤੁਸੀਂ ਮਿਊਜ਼ਿਕ ਦੇ ਮਸਤੀ ਦਾ ਆਨੰਦ ਲੈ ਸਕੋਗੇ, ਉੱਥੇ ਹੀ ਤੁਸੀਂ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ਰਾਹੀਂ ਉਹਨਾਂ ਲੋਕਾਂ ਲਈ ਫੰਡ ਵੀ ਦਾਨ ਕਰ ਸਕੋਗੇ, ਜਿਹੜੇ ਕੋਰੋਨਾ ਮਹਾਂਮਾਰੀ ਕਰਕੇ ਕਈ ਔਕੜਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਰੋਟੀ ਲਈ ਮੁਹਤਾਜ ਹੋ ਗਏ ਹਨ। ਇਹ ਫੰਡ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਲਈ ਬਣਾਇਆ ਗਿਆ ਹੈ। ਇਸ ਸੰਕਟ ਦੀ ਘੜੀ ਵਿਚ ਸਭ ਨੂੰ ਇਕਜੁਟ ਹੋ ਕੇ ਕੋਵਿਡ -19 ਖਿਲਾਫ ਲੜਾਈ ਲੜਨ ਦੀ ਜਰੂਰਤ ਹੈ। ਤੁਹਾਡੇ ਵੱਲੋਂ ਦਾਨ ਕੀਤੀ ਰਾਸ਼ੀ GiveIndia ਨੂੰ ਜਾਵੇਗੀ। ਇਸ ਮਹਾਮਾਰੀ ਦੀਆਂ ਚੁਣੌਤੀਆਂ ਨਾਲ ਨਿਪਟਣ ਲਈ ਸਭ ਨੂੰ ਆਪਣੇ ਯਤਨਾਂ ਨਾਲ ਇਸ ਸੰਸਥਾ ਦਾ ਸਾਥ ਦੇਣਾ ਜਾਰੀ ਰੱਖਿਆ ਜਾਵੇ। ਇਹ ਸੰਸਥਾ ਪੰਜਾਬ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਕਰ ਰਹੀ ਹੈ,ਜਿਹੜੀਆਂ ਕੋਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਸੋ ਇਸ ਦੇ ਲਈ ਤੁਸੀਂ ਵੀ ਸਾਰੇ ਬਣੇ ਰਹੋ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ ‘ਤੇ ਅੱਜ ਰਾਤ 8.00 ਵਜੇ। -PTCNews

Top News view more...

Latest News view more...