
PTC RECORDS ਨੇ ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ 'ਚ ਰਿਲੀਜ਼ ਕੀਤਾ ਨਵਾਂ ਗੀਤ "ਦਿਲਬਰ", ਦੇਖੋ ਵੀਡੀਓ,ਪੀਟੀਸੀ ਨੈੱਟਵਰਕ ਵੱਲੋਂ ਪੰਜਾਬ ਦੇ ਨਵੇਂ ਹੁਨਰ ਨੂੰ ਅੱਗੇ ਲਿਆਉਣ ਲਈ ਕਈ ਬੇਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਹੋਰ ਉਪਰਾਲਾ ਪੀਟੀਸੀ ਰਿਕਾਰਡਸ ਦੇ ਬੈਨਰ ਹੇਠ ਕੀਤਾ ਗਿਆ ਹੈ, ਜਿਸ ਅਧੀਨ ਉਮਦਾ ਅਤੇ ਨਿਵੇਕਲੇ ਅੰਦਾਜ਼ ‘ਚ ਪੰਜਾਬੀ ਗੀਤਾਂ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਪੀਟੀਸੀ ਵੱਲੋਂ ਇਸ ਲੜੀ ਤਹਿਤ ਇੱਕ ਹੋਰ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਮ ਹੈ "ਦਿਲਬਰ" ..
ਇਸ ਗੀਤ ਨੂੰ ਨੁਪੂਰ ਸਿੱਧੂ ਨਰਾਇਣ ਹੋਰਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ।ਇਸ ਗੀਤ ਦਾ ਵੀਡੀਓ ਤੁਸੀਂ ਪੀਟੀਸੀ ਪੰਜਾਬੀ/ਪੀਟੀਸੀ ਰਿਕਾਰਡਜ਼ ‘ਤੇ ਵੇਖ ਸਕਦੇ ਹੋ।ਗੀਤ ਦੇ ਬੋਲਾਂ ‘ਚ ਬੇਵਫਾ ਦਿਲਬਰ ਦੀ ਗੱਲ ਕੀਤੀ ਗਈ ਹੈ।
ਹੋਰ ਪੜ੍ਹੋ: ਪੀਏਯੂ ਵਿਖੇ ਯੂਨੀਵਰਸਿਟੀ ਆਫ਼ ਕੈਨਬੇਰਾ ਦੇ ਵਾਈਸ ਚਾਂਸਲਰ ਦਾ ਵਿਸ਼ੇਸ਼ ਦੌਰਾ
ਇਸ ਗੀਤ ਨੂੰ ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਸ ਵੱਲੋਂ ਜਾਰੀ ਕੀਤਾ ਗਿਆ ਹੈ, ਜਦਕਿ ਤੇਜਵੰਤ ਕਿੱਟੂ ਨੇ ਸੰਗੀਤ ਦਿੱਤਾ ਹੈ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਨੁਪੂਰ ਸਿੱਧੂ ਨਰਾਇਣ ਨੇ ਇਸ ਤੋਂ ਪਹਿਲਾਂ ਵੰਝਲੀ,ਮਾਹੀ ਵੇ ਸਣੇ ਹੋਰ ਕਈ ਹਿੱਟ ਗੀਤ ਗਾਏ ਹਨ, ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜ਼ਿਕਰ ਏ ਖਾਸ ਹੈ ਕਿ ਪੀਟੀਸੀ ਰਿਕਾਰਡਸ ਵੱਲੋਂ ਆਉਣ ਵਾਲੇ ਦਿਨਾਂ ‘ਚ ਦਰਸ਼ਕਾਂ ਲਈ ਇਸ ਤਰ੍ਹਾਂ ਦੇ ਹੋਰ ਵੀ ਗੀਤ ਰਿਲੀਜ਼ ਕੀਤੇ ਜਾ ਰਹੇ ਹਨ, ਜਿਸ ਦੀ ਜਾਣਕਾਰੀ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਪੇਜ ਤੋਂ ਲਈ ਜਾ ਸਕਦੀ ਹੈ।
-PTC News