ਮੁੱਖ ਖਬਰਾਂ

PTC Records : ਸੰਤ ਅਨੂਪ ਸਿੰਘ ਜੀ ਵੱਲੋਂ ਸ਼ਬਦ ਗਾਇਨ ਕੀਰਤਨ "ਨਾ ਕੋਈ ਬੈਰੀ ਨਹੀ ਬਿਗਾਨਾ" ਦਾ 8 ਦਸੰਬਰ ਨੂੰ ਹੋਵੇਗਾ ਵਰਲਡ ਪ੍ਰੀਮੀਅਰ

By Jashan A -- December 05, 2018 10:29 pm -- Updated:December 05, 2018 10:32 pm

PTC Records : ਸੰਤ ਅਨੂਪ ਸਿੰਘ ਜੀ ਵੱਲੋਂ ਸ਼ਬਦ ਗਾਇਨ ਕੀਰਤਨ "ਨਾ ਕੋਈ ਬੈਰੀ ਨਹੀ ਬਿਗਾਨਾ" ਦਾ 8 ਦਸੰਬਰ ਨੂੰ ਹੋਵੇਗਾ ਵਰਲਡ ਪ੍ਰੀਮੀਅਰ,ਪੀਟੀਸੀ ਰਿਕਾਰਡਸ ਵੱਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਸਰਵਣ ਕਰਨ ਦੀ ਨਿਭਾਈ ਜਾ ਰਹੀ ਸੇਵਾ ਦੇ ਉਪਰਾਲੇ ਅਧੀਨ ੮ ਦਸੰਬਰ, ਦਿਨ ਸ਼ਨੀਵਾਰ ਨੂੰ "ਨਾ ਕੋਈ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨ ਆਈ" ਸ਼ਬਦ ਰਿਲੀਜ਼ ਕੀਤਾ ਜਾ ਰਿਹਾ ਹੈ।

second shabad PTC Records : ਸੰਤ ਅਨੂਪ ਸਿੰਘ ਜੀ ਵੱਲੋਂ ਸ਼ਬਦ ਗਾਇਨ ਕੀਰਤਨ "ਨਾ ਕੋਈ ਬੈਰੀ ਨਹੀ ਬਿਗਾਨਾ" ਦਾ 8 ਦਸੰਬਰ ਨੂੰ ਹੋਵੇਗਾ ਵਰਲਡ ਪ੍ਰੀਮੀਅਰ

ਇਸ ਸ਼ਬਦ ਨੂੰ ਸੰਤ ਅਨੂਪ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਗਾਇਨ ਕੀਤਾ ਗਿਆ ਹੈ।ਦੱਸ ਦੇਈਏ ਕਿ ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਰਿਕਾਰਡਸ ਦੇ ਬੈਨਰ ਹੇਠ ਇਸ ਸ਼ਬਦ ਦਾ 8 ਦਸੰਬਰ ਸ਼ਨੀਵਾਰ ਦੇ ਦਿਨ ਵਰਲਡ ਪ੍ਰੀਮੀਅਰ ਕੀਤਾ ਜਾਵੇਗਾ। ਇਹ ਸ਼ਬਦ ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਜਾਵੇਗਾ।

second shabad PTC Records : ਸੰਤ ਅਨੂਪ ਸਿੰਘ ਜੀ ਵੱਲੋਂ ਸ਼ਬਦ ਗਾਇਨ ਕੀਰਤਨ "ਨਾ ਕੋਈ ਬੈਰੀ ਨਹੀ ਬਿਗਾਨਾ" ਦਾ 8 ਦਸੰਬਰ ਨੂੰ ਹੋਵੇਗਾ ਵਰਲਡ ਪ੍ਰੀਮੀਅਰ

ਜ਼ਿਕਰ-ਏ-ਖਾਸ ਹੈ ਕਿ ਇਸ ਲੜੀ ਤਹਿਤ ਪਹਿਲਾਂ ਵੀ ਇੱਕ ਸ਼ਬਦ ‘ਜਾਹਰ ਪੀਰ ਜਗਤੁ ਗੁਰ ਬਾਬਾ’ ਰਿਲੀਜ਼ ਕੀਤਾ ਜਾ ਚੁੱਕਿਆ ਹੈ, ਜਿਸ ਨੂੰ ਕਿ ਭਾਈ ਜਗਤਾਰ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਸੰਗਤਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ।

ਪੀਟੀਸੀ ਵੱਲੋਂ ਗੁਰਬਾਣੀ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੀਟੀਸੀ ਰਿਕਾਰਡਸ ਵੱਲੋਂ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗੁਰਬਾਣੀ ਦੇ ਲੜ੍ਹ ਲਗਾਉਣ ਲਈ ਹੋਰ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ, ਜਿਨ੍ਹਾਂ ਬਾਰੇ ਜਾਣਕਾਰੀ ਪੀਟੀਸੀ ਰਿਕਾਰਡਸ ਦੇ ਯੂ ਟਿਊਬ ਪੇਜ ਤੋਂ ਲਈ ਜਾ ਸਕਦੀ ਹੈ।

-PTC News

  • Share