ਮੁੱਖ ਖਬਰਾਂ

ਮੋਹਾਲੀ ਦੇ ਫੇਜ਼ 1 ਦੀ ਖੋਖਾ ਮਾਰਕੀਟ 'ਤੇ ਪੁੱਡਾ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲਿਆਂ ਪੀਲਾ ਪੰਜਾ

By Pardeep Singh -- May 16, 2022 1:32 pm -- Updated:May 16, 2022 1:32 pm

ਮੋਹਾਲੀ: ਪੁੱਡਾ ਵੱਲੋਂ ਮੋਹਾਲੀ ਦੇ ਫੇਜ਼ ਇਕ ਵਿੱਚ ਗੈਰ-ਕਾਨੂੰਨੀ ਖੋਖਾ ਮਾਰਕੀਟ ਉੱਤੇ ਕਾਰਵਾਈ ਕਰਦੇ ਹੋਏ ਬੁਲਡੋਜ਼ਰ ਚਲਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣੀ ਖੋਖਾ ਮਾਰਕੀਟ ਨੂੰ ਢਹਿ-ਢੇਰੀ ਕਰ ਦਿੱਤਾ ਹੈ। ਇਸ ਮੌਕੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇੱਥੇ ਸਾਡੀ 40 ਸਾਲ ਤੋਂ ਦੁਕਾਨ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਦੁਕਾਨ ਨਾਲ ਸਾਡੇ ਘਰ ਦੀ ਰੋਟੀ-ਰੋਜ਼ੀ ਚੱਲਦੀ ਸੀ। ਇਸ ਮੌਕੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਡੇ ਘਰਾਂ ਨੂੰ ਤਬਾਹ ਕਰ ਦਿੱਤਾ ਹੈ। ਕਈ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਨੂੰ ਦੁਕਾਨਾਂ ਖਾਲੀ ਕਰਨ ਦਾ ਵੀ ਮੌਕਾ ਨਹੀਂ ਦਿੱਤਾ।

 ਇਕ ਦੁਕਾਨਦਾਰ ਦਾ ਕਹਿਣਾ ਹੈ ਕਿ ਇੱਥੇ ਮੇਰੇ ਪਿਉ ਨੇ ਦੁਕਾਨ ਬਣਾਈ ਸੀ ਅਤੇ ਸਾਡੀ ਦੁਕਾਨ ਨੂੰ 35 ਸਾਲ ਹੋ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਦੁਕਾਨ ਉੱਤੇ ਸਾਡੇ ਪਰਿਵਾਰ ਦਾ ਖਰਚਾ ਚੱਲਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਸਾਡੇ ਪਰਿਵਾਰ ਉਜਾੜ ਦਿੱਤੇ ਹਨ।

ਉ੍ਥੇ ਹੀ ਇਕ ਹੋਰ ਪੀੜਤ ਦਾ ਕਹਿਣਾ ਹੈ ਕਿ ਸਰਕਾਰ ਕਾਰਵਾਈ ਕਰਨ ਤੋਂ ਪਹਿਲਾ ਨੋਟਿਸ ਦੇਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਿਤੇ ਹੋਰ ਦੁਕਾਨ ਬਣਾ ਦਿੰਦੇ ਤਾਂ ਕਿ ਅਸੀਂ ਉਥੇ ਜਾ ਕੇ ਆਪਣਾ ਕਾਰੋਬਾਰ ਕਰ ਸਕਦੇ। ਉਨ੍ਹਾਂ ਕਿਹਾ ਹੈ ਕਿ ਪੁੱਡਾ ਨੇ ਸਾਨੂੰ ਕੋਈ ਸੂਚਨਾ ਨਹੀਂ ਦਿੱਤੀ।

ਇਸ ਮੌਕੇ ਖੋਖੇ ਦੇ ਮਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਡੇ ਨਾਲ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 40 ਸਾਲ ਤੋਂ ਵਧੇਰੇ ਸਮਾਂ ਹੋ ਗਿਆ ਹੈ ਕਿ ਅਸੀਂ ਇੱਥੇ ਰਹਿ ਰਹੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਸਾਡੇ ਪਰਿਵਾਰਾਂ ਨੂੰ ਮਦਦ ਦੇਣੀ ਚਾਹੀਦੀ ਹੈ।

ਇਸ ਮੌਕੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਸਾਡੇ ਘਰਾਂ ਨੂੰ ਉਜਾੜ ਦਿੱਤਾ ਹੈ ਅਤੇ ਸਾਡੇ ਪਰਿਵਾਰ ਸੜਕਾਂ ਉੱਤੇ ਆ ਗਏ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਖਿਲ਼ਾਫ਼ ਨਾਅਰੇਬਾਜ਼ੀ ਹੋਈ। ਪੀੜਤਾਂ ਦਾ ਕਹਿਣਾ ਹੈ ਕਿ ਅਸੀਂ ਵਿਧਾਇਕ ਕੋਲ ਜਾਂਦੇ ਰਹੇ ਹਾਂ ਪਰ ਸਾਡੀ ਕਿਸੇ ਨੇ ਕੋਈ ਵੀ ਗੱਲ ਨਹੀਂ ਸੁਣੀ।

ਇਹ ਵੀ ਪੜ੍ਹੋ:ਪੰਜਾਬ ਦੀ ਪੰਚਾਇਤੀ ਜ਼ਮੀਨ ਅਤੇ ਬਿਜਲੀ ਦੇ ਭੱਖਦੇ ਮੁੱਦਿਆਂ 'ਤੇ ਸੀਨੀਅਰ ਅਕਾਲੀ ਆਗੂ ਵੱਲੋਂ ਪ੍ਰੈਸ ਵਾਰਤਾ

-PTC News

  • Share