Fri, Jun 20, 2025
Whatsapp

ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ

Reported by:  PTC News Desk  Edited by:  Shanker Badra -- February 13th 2021 07:10 PM
ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ

ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਅੱਜ 80ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਿਸਾਨ ਵੱਡੀ ਗਿਣਤੀ ’ਚ ਅੰਦੋਲਨ ਵਿਚ ਪਹੁੰਚ ਰਹੇ ਹਨ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਤੇ ਹਾਲੀਵੁੱਡ ਦੇ ਸਿਤਾਰੇ ਵੀ ਕਿਸਾਨਾਂ ਦੇ ਸਮਰਥਨ ਲਈ ਅੱਗੇ ਆ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਚਾਹੇ ਕਿੰਨਾ ਵੀ ਲੰਬਾ ਚੱਲੇ ਪਰ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ,ਅੰਦੋਲਨ ਜਾਰੀ ਰਹੇਗਾ। ਪੜ੍ਹੋ ਹੋਰ ਖ਼ਬਰਾਂ : ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ 'ਤੇ ਲੈ ਕੇ ਪਹੁੰਚੀ ਦਿੱਲੀ ਪੁਲਿਸ [caption id="attachment_474644" align="aligncenter" width="300"] ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ[/caption] 14 ਫਰਵਰੀ ਨੂੰ ਪੁਲਾਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਜਵਾਨ ਅਤੇ ਕਿਸਾਨ ਕੈਂਡਲ ਮਾਰਚ ਅਤੇ ਮਸ਼ਾਲ ਮਾਰਚ ਕਰਨਗੇ। ਦੇਸ਼ ਭਰ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਮਸ਼ਾਲ ਜਲੂਸ ਅਤੇ ਮੋਮਬੱਤੀ ਮਾਰਚ ਕੀਤਾ ਜਾਵੇਗਾ। ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ 14 ਫਰਵਰੀ ਨੂੰ ਸ਼ਹੀਦ ਫੌਜੀਆਂ ਦੀ ਯਾਦ ਵਿਚ ਪੂਰੇ ਦੇਸ਼ ਵਿਚ ਕੈਂਡਲ ਮਾਰਚ, ‘ਮਸ਼ਾਲ ਜਲੂਸ’ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।  ਦੱਸ ਦੇਈਏ ਕਿ 14 ਫਰਵਰੀ, 2019 ਨੂੰ, ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਮਾਰੇ ਗਏ ਸਨ। [caption id="attachment_474640" align="aligncenter" width="259"]Pulwama attack : Farmers Candle March in Honour of Pulwama Martyrs ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ[/caption] 16 ਫਰਵਰੀ ਨੂੰ ਕਿਸਾਨ ਸਰ ਛੋਟੂਰਾਮ ਦੇ ਜਨਮ ਦਿਹਾੜੇ ’ਤੇ ਦੇਸ਼ ਭਰ ਵਿੱਚ ਇੱਕਜੁਟਤਾ ਦਿਖਾਉਣਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਤੇਜ਼ ਕਰਦਿਆਂ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਦੇਸ਼ ਭਰ ਵਿੱਚ 18 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ‘ਰੇਲ ਰੋਕੋ’ ਅੰਦੋਲਨ ਕੀਤਾ ਜਾਵੇਗਾ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਅਤ ਇਸ ਤੱਥ ਤੋਂ ਵੀ ਸਪਸ਼ਟ ਹੈ ਕਿ ਵੱਡੇ ਗੋਦਾਮ ਪਹਿਲਾਂ ਬਣਾ ਦਿੱਤੇ ਗਏ ਸੀ ਅਤੇ ਉਸ ਤੋਂ ਬਾਅਦ ਇਹ ਕਾਨੂੰਨ ਬਣਾਏ ਗਏ ਹਨ। [caption id="attachment_474642" align="aligncenter" width="300"]Pulwama attack : Farmers Candle March in Honour of Pulwama Martyrs ਭਲਕੇ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ[/caption] ਜ਼ਿਕਰਯੋਗ ਹੈ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਕਹਿ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਲਈ ਫਾਇਦੇਮੰਦ ਹਨ ,ਉਹ ਕਿਤੇ ਵੀ ਜਾ ਕੇ ਆਪਣੀ ਫਸਲ ਵੇਚ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ’ਚ ਵਾਧਾ ਹੋਵੇਗਾ ਪਰ ਕਿਸਾਨ ਇਸ ਨੂੰ ਡੈੱਥ ਵਰੰਟ ਦੱਸ ਰਹੇ ਹਨ। -PTCNews


Top News view more...

Latest News view more...

PTC NETWORK
PTC NETWORK