Fri, Apr 19, 2024
Whatsapp

Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

Written by  Shanker Badra -- July 02nd 2021 11:15 AM
Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

ਕਸ਼ਮੀਰ : ਜੰਮੂ-ਕਸ਼ਮੀਰ (Jammu Kashmir )ਵਿਚ ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ। ਦੋਵਾਂ ਪਾਸਿਆਂ ਤੋਂ ਫਾਇਰਿੰਗ ਕੀਤੀ ਜਾ ਰਹੀ ਹੈ। [caption id="attachment_511701" align="aligncenter" width="300"] Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਐਤਵਾਰ ਦਾ ਲੌਕਡਾਊਨ ਖ਼ਤਮ , ਸਾਰੀਆਂ ਦੁਕਾਨਾਂ, ਰੈਸਟੋਰੈਂਟਾਂ ਆਦਿ ਨੂੰ ਖੋਲ੍ਹਣ ਦੀ ਦਿੱਤੀ ਆਗਿਆ ਪੁਲਵਾਮਾ ਦੇ ਹਾਜੀਨ ਰਾਜਪੋਰਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਕਸ਼ਮੀਰ ਜ਼ੋਨ ਦੇ ਇਕ ਪੁਲਿਸ ਅਧਿਕਾਰੀ ਦੇ ਅਨੁਸਾਰ ਤਿੰਨ ਤੋਂ ਚਾਰ ਨੂੰ ਘੇਰ ਲਿਆ ਗਿਆ ਹੈ ਅਤੇ ਮੁਠਭੇੜ ਜਾਰੀ ਹੈ। ਰਾਜਪੋਰਾ ਖੇਤਰ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। [caption id="attachment_511702" align="aligncenter" width="296"] Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ[/caption] ਦੇਰ ਰਾਤ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਕੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਹਾਲਾਂਕਿ, ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਅੱਤਵਾਦੀ ਦੇ ਜਵਾਬੀ ਕਾਰਵਾਈ ਵਿਚ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਖਬਰ ਹੈ। ਜ਼ਖਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਸੀ , ਜਿੱਥੇ ਉਸਨੇ ਦਮ ਤੋੜ ਦਿੱਤਾ ਹੈ। [caption id="attachment_511703" align="aligncenter" width="300"] Pulwama Encounter : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ[/caption] ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ LPG ਸਿਲੰਡਰ ਹੋਇਆ ਹੋਰ ਮਹਿੰਗਾ , ਪੜ੍ਹੋ 1 ਜੁਲਾਈ ਤੋਂ ਜਾਰੀ ਕੀਤੇ ਨਵੇਂ ਰੇਟ ਦੋਵਾਂ ਪਾਸਿਆਂ ਤੋਂ ਇਕ ਦੂਜੇ 'ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀਰਵਾਰ ਦੀ ਰਾਤ ਕਰੀਬ 8.50 ਵਜੇ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਲਾਜੀਬਲ ਨੇੜੇ ਇੱਕ ਪੁਲਿਸ ਟੀਮ ਉੱਤੇ ਗੋਲੀਆਂ ਚਲਾਈਆਂ। ਇਸ ਦੌਰਾਨ ਅੱਤਵਾਦੀਆਂ ਦੀਆਂ ਗੋਲੀਆਂ ਨਾਲ ਇਕ ਜਵਾਨ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਅੱਤਵਾਦੀਆਂ ਦੀ ਭਾਲ ਲਈ ਮੁਹਿੰਮ ਸ਼ੁਰੂ ਕੀਤੀ ਗਈ। -PTCNews


Top News view more...

Latest News view more...