Wed, Apr 24, 2024
Whatsapp

ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਮੁਕਾਬਲੇ 'ਚ 1ਮੇਜ਼ਰ ਸਮੇਤ 4 ਜਵਾਨ ਸ਼ਹੀਦ

Written by  Jashan A -- February 18th 2019 08:56 AM -- Updated: February 18th 2019 08:58 AM
ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਮੁਕਾਬਲੇ 'ਚ 1ਮੇਜ਼ਰ ਸਮੇਤ 4 ਜਵਾਨ ਸ਼ਹੀਦ

ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਮੁਕਾਬਲੇ 'ਚ 1ਮੇਜ਼ਰ ਸਮੇਤ 4 ਜਵਾਨ ਸ਼ਹੀਦ

ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਮੁਕਾਬਲੇ 'ਚ 1ਮੇਜ਼ਰ ਸਮੇਤ 4 ਜਵਾਨ ਸ਼ਹੀਦ,ਪੁਲਵਾਮਾ: ਦੱਖਣੀ ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਿਨਾ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸੋਮਵਾਰ ਨੂੰ ਤੜਕਸਾਰ ਮੁਕਾਬਲਾ ਸ਼ੁਰੂ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ-ਤਿੰਨ ਅੱਤਵਾਦੀ ਲੁਕੇ ਹੋਣ ਦਾ ਖਦਸ਼ਾ ਹੈ ਅਤੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਜਮ ਕੇ ਗੋਲੀਬਾਰੀ ਹੋਈ ਹੈ। [caption id="attachment_258116" align="aligncenter" width="300"]jammu ਪੁਲਵਾਮਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਮੁਕਾਬਲੇ 'ਚ 1ਮੇਜ਼ਰ ਸਮੇਤ 4 ਜਵਾਨ ਸ਼ਹੀਦ[/caption] ਸੂਤਰਾਂ ਅਨੁਸਾਰ ਇਸ ਮੁਠਭੇੜ 'ਚ ਫੌਜ ਦੇ 4 ਜਵਾਨ ਸ਼ਹੀਦ ਹੋ ਗਏ ਹਨਅਤੇ ਇੱਕ ਨਾਗਰਿਕ ਦੀ ਮੌਤ ਹੋਣ ਬਾਰੇ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ 'ਚ ਘੇਰਾਬੰਦੀ ਕਰ ਲਈ ਸੀ ਅਤੇ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ। ਇਸ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੁਲਵਾਮਾ ਜਿਲ੍ਹੇ 'ਚ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲਾ ਮਗਰੋਂ ਸਰਕਾਰ ਅਤੇ ਫੌਜ ਪੂਰੀ ਤਰ੍ਹਾਂ ਅਲਰਟ ਹੈ ਅਤੇ ਕਾਰਵਾਈ ਲਈ ਕਦਮ ਉਠਾਏ ਜਾ ਰਹੇ ਹਨ। -PTC News

Top News view more...

Latest News view more...