ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਕਾਫਿਲੇ ‘ਤੇ ਕੀਤਾ ਹਮਲਾ !

indian army

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਕਾਫਿਲੇ ‘ਤੇ ਕੀਤਾ ਹਮਲਾ !,ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਵਲੋਂ ਸੁਰੱਖਿਆ ਫੋਰਸ ਦੇ ਕਾਫਿਲੇ ‘ਤੇ ਗੋਲੀਬਾਰੀ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀ ਵਲੋਂ ਦਰਬਗਾਮ ਇਲਾਕੇ ‘ਚ ਪ੍ਰੀਖਿਆ ਕੇਂਦਰ ਨੇੜੇ 44 ਰਾਸ਼ਟਰੀ ਰਾਈਫਲ ਦੇ ਕਾਫਿਲੇ ‘ਤੇ ਗੋਲੀਬਾਰੀ ਕੀਤੀ ਹੈ।

ਇਸ ਹਮਲੇ ਤੋਂ ਬਾਅਦ ਫੌਜ ਨੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ ਕੋਈ ਨੁਕਸਾਨ ਨਹੀਂ ਹੋਇਆ ਹੈ।

ਹੋਰ ਪੜ੍ਹੋ: ਦੇਖੋ ਅਜਨਾਲਾ ‘ਚ ਹੋਏ ਬੰਬ ਧਮਾਕੇ ਨੂੰ ਦਰਸਾਉਂਦੀਆਂ ਇਹ ਦਰਦਨਾਕ ਤਸਵੀਰਾਂ

ਦੱਸਣਯੋਗ ਹੈ ਕਿ ਇਸੇ ਸਾਲ 14 ਫਰਵਰੀ ਨੂੰ ਪੁਲਵਾਮਾ ‘ਚ ਹੀ ਸੀ. ਆਰ. ਪੀ. ਐੱਫ. ਦੇ ਕਾਫਿਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ। ਇਸ ਹਮਲੇ ‘ਚ 40 ਜਵਾਨ ਸ਼ਹੀਦ ਹੋ ਗਏ ਸਨ।

-PTC News