Fri, Apr 26, 2024
Whatsapp

ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ

Written by  Shanker Badra -- February 15th 2019 05:03 PM
ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ

ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ

ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ:ਲਖਨਊ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਹਨ।ਇਸ ਹਮਲੇ ਦੌਰਾਨ ਪੰਜਾਬ ਦੇ 2 ਫ਼ੌਜੀ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ।ਇਸ ਦੇ ਇਲਾਵਾ ਇਸ ਅੱਤਵਾਦੀ ਹਮਲੇ ਵਿਚ ਉੱਤਰ ਪ੍ਰਦੇਸ਼ ਦੇ ਜਵਾਨ ਸ਼ਹੀਦ ਹੋ ਗਏ ਹਨ। [caption id="attachment_256909" align="aligncenter" width="300"]Pulwama terrorist attack Yogi Sarkar Shaheed Jawans Families 25 lakh And Government job ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ[/caption] ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਯਨਾਥ ਨੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀਆਰਪੀਐਫ ਦੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।ਯੋਗੀ ਸਰਕਾਰ ਉੱਤਰ ਪ੍ਰਦੇਸ਼ ਦੇ ਸ਼ਹੀਦ ਹੋਏ 12 ਜਵਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ।ਦੱਸ ਦੇਈਏ ਕਿ ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਹੈ। [caption id="attachment_256906" align="aligncenter" width="300"]Pulwama terrorist attack Yogi Sarkar Shaheed Jawans Families 25 lakh And Government job ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ[/caption] ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ ਹੈ।ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿਚ ਸਭ ਤੋਂ ਵੱਡਾ ਅਤਿਵਾਦੀ ਹਮਲਾ ਮੰਨਿਆ ਜਾ ਰਿਹਾ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ।ਅੱਤਵਾਦੀਆਂ ਨੇ ਇਸ ਇਲਾਕੇ 'ਚ ਪਹਿਲਾਂ ਹਾਈਵੇਅ 'ਤੇ ਲਗਾਈ ਆਈ.ਈ.ਡੀ. ਬਲਾਸਟ ਕੀਤਾ ਅਤੇ ਫਿਰ ਸੀ.ਆਰ.ਪੀ. ਐੱਫ. ਜਵਾਨਾਂ ਦੇ ਵਾਹਨਾਂ 'ਤੇ ਆਟੋਮੈਟਿਕ ਹਥਿਆਰਾਂ ਰਾਹੀਂ ਗੋਲੀਬਾਰੀ ਕੀਤੀ। [caption id="attachment_256908" align="aligncenter" width="300"]Pulwama terrorist attack Yogi Sarkar Shaheed Jawans Families 25 lakh And Government job ਪੁਲਵਾਮਾ ਅੱਤਵਾਦੀ ਹਮਲਾ : ਯੋਗੀ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ 25 ਲੱਖ ਰੁਪਏ ਅਤੇ ਸਰਕਾਰੀ ਨੌਕਰੀ[/caption] ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ ਹੈ।ਉਸਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ। -PTCNews


Top News view more...

Latest News view more...