ਪੰਜਾਬ ਭਰ 'ਚ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੁੱਝ ਘੰਟਿਆਂ ਲਈ ਬੱਸ ਸਟੈਂਡ ਕੀਤੇ ਬੰਦ

By Shanker Badra - September 09, 2021 12:09 pm

ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪਨਬੱਸ , ਪੰਜਾਬ ਰੋਡਵੇਜ਼ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਅੱਜ ਸਾਰੇ ਪੰਜਾਬ ਦੇ ਬੱਸ ਸਟੈਂਡ ਬੰਦ ਕਰ ਦਿੱਤੇ ਹਨ। ਇਸ ਦੌਰਾਨ ਕੁੱਝ ਥਾਵਾਂ 'ਤੇ 2 ਘੰਟੇ ਲਈ ਬੱਸ ਸਟੈਂਡ ਬੰਦ ਕੀਤੇ ਗਏ ਹਨ ਅਤੇ ਕੁੱਝ ਥਾਵਾਂ 'ਤੇ 4 ਘੰਟੇ ਲਈ ਬੱਸ ਸਟੈਂਡ ਬੰਦ ਕੀਤੇ ਗਏ ਹਨ। ਹੁਸ਼ਿਆਰਪੁਰ , ਸੰਗਰੂਰ , ਜਲੰਧਰ , ਪਟਿਆਲਾ ਦਾ ਬੱਸ ਅੱਡਾ ਬੰਦ ਕਰ ਦਿੱਤਾ ਹੈ ਅਤੇ ਕੋਈ ਵੀ ਬੱਸ ਬੱਸ ਅੱਡੇ ਵਿਚੋਂ ਬਾਹਰ ਨਹੀਂ ਨਿਕਲੀ।

ਪੰਜਾਬ ਭਰ 'ਚ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੁੱਝ ਘੰਟਿਆਂ ਲਈ ਬੱਸ ਸਟੈਂਡ ਕੀਤੇ ਬੰਦ

ਜਾਣਕਾਰੀ ਅਨੁਸਾਰ ਜਿਨ੍ਹਾਂ ਯਾਤਰੀਆਂ ਨੇ ਬੱਸ ਵਿਚ ਸਫ਼ਰ ਕਰਨਾ ਹੈ , ਉਹ ਬੱਸ ਅੱਡੇ ਦੇ ਬਾਹਰੋਂ ਬੱਸਾਂ ਵਿੱਚ ਬੈਠ ਸਕਦੇ ਹਨ। ਹਾਲਾਂਕਿ ਸਰਕਾਰੀ ਬੱਸਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਰੋਡਵੇਜ਼ ਯੂਨੀਅਨ ਨੇ ਕੱਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਭਰ 'ਚ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੁੱਝ ਘੰਟਿਆਂ ਲਈ ਬੱਸ ਸਟੈਂਡ ਕੀਤੇ ਬੰਦ

ਪਨਬੱਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਹਮੇਸ਼ਾ ਗੱਲਬਾਤ ਤੋਂ ਬਾਅਦ ਪਿੱਛੇ ਹਟਦੀ ਹੈ। ਇਸ ਲਈ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਓਦੋਂ ਤੱਕ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ। ਸਰਕਾਰ ਹਰ ਵਾਰ ਬਹਾਨੇ ਬਣਾ ਕੇ ਹੜਤਾਲ ਖੁੱਲ੍ਹਵਾ ਦਿੰਦੀ ਹੈ। ਉਸ ਤੋਂ ਬਾਅਦ ਮੰਗਾਂ ਫਿਰ ਲਟਕ ਜਾਂਦੀਆਂ ਹਨ। ਇਸ ਵਾਰ ਚੱਕਾ ਜਾਮ ਅਣਮਿੱਥੇ ਸਮੇਂ ਲਈ ਰਹੇਗਾ।

ਪੰਜਾਬ ਭਰ 'ਚ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੁੱਝ ਘੰਟਿਆਂ ਲਈ ਬੱਸ ਸਟੈਂਡ ਕੀਤੇ ਬੰਦ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਚੰਡੀਗੜ੍ਹ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ।ਸੁਰੇਸ਼ ਕੁਮਾਰ ਵੱਲੋਂ ਪਹਿਲਾਂ ਹੜਤਾਲ ਖ਼ਤਮ ਕਰਨ ਦੀ ਸ਼ਰਤ ਨੂੰ ਠੇਕਾ ਮੁਲਾਜ਼ਮਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਐਕਟ ਬਣਾ ਕੇ ਪਿਛਲੇ ਦਸ ਸਾਲਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਅਤੇ ਸਾਡਾ ਵਿਭਾਗ ਐਕਟ ਤੋਂ ਬਾਹਰ ਰਹੇਗਾ।

ਪੰਜਾਬ ਭਰ 'ਚ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੁੱਝ ਘੰਟਿਆਂ ਲਈ ਬੱਸ ਸਟੈਂਡ ਕੀਤੇ ਬੰਦ

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ,ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ 'ਤੇ ਖੜ੍ਹੀਆਂ ਹਨ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਹੀ ਪੀਆਰਟੀਸੀ ਨੂੰ ਇਸ ਹੜਤਾਲ ਕਾਰਨ ਹੁਣ ਤੱਕ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।ਹੜਤਾਲ ’ਤੇ ਗਏ ਕੱਚੇ ਮੁਲਾਜ਼ਮ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ।
-PTCNews

adv-img
adv-img