ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਕੀਤੇ ਜਾਣਗੇ ਬੰਦ

By Shanker Badra - September 24, 2021 9:09 am

ਜਲੰਧਰ : ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਕੀਤੇ ਜਾਣਗੇ। ਇਸ ਦੌਰਾਨ ਜਲੰਧਰ ਬੱਸ ਸਟੈਂਡ 10 ਵਜੇ ਤੋਂ 12 ਵਜੇ ਤੱਕ ਬੰਦ ਕੀਤਾ ਜਾਵੇਗਾ। ਇਸ ਸਬੰਧੀ ਪਿਛਲੇ ਦਿਨੀਂ ਜਲੰਧਰ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਚੇਅਰਮੈਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਸੀ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਕੀਤੇ ਜਾਣਗੇ ਬੰਦ

ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕੇ ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲਾ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੇ ਇਲਾਵਾ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਕੀਤੇ ਜਾਣਗੇ ਬੰਦ

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।ਉਨ੍ਹਾਂ ਮੰਗ ਕੀਤੀ ਹੈ ਕਿ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿੱਚ ਕੀਤੇ ਫੈਸਲੇ ਜਿਵੇਂ 30% ਤਨਖਾਹ ਦਾ ਵਾਧਾ ਅਤੇ ਹਰ ਸਾਲ 5%ਵਾਧਾ, 525 ਦੀ ਕਟੋਤੀ ਬੰਦ , ਫਾਰਗ ਕਰਮਚਾਰੀ ਨੂੰ ਤਰੁੰਤ ਬਹਾਲ ਕਰਨ ਵਰਗੇ ਫ਼ੈਸਲਿਆਂ 'ਤੇ ਸਹਿਮਤੀ ਹੋਈ ਸੀ ਨੂੰ ਤਰੁੰਤ ਲਾਗੂ ਕੀਤਾ ਜਾਵੇ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਕੀਤੇ ਜਾਣਗੇ ਬੰਦ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੇ ਕੰਕਰੀਟ ਦੀ ਮੰਗ ਨੂੰ ਲੈ ਕੇ 6 ਸਤੰਬਰ ਤੋਂ ਰਾਜ ਵਿਆਪੀ ਹੜਤਾਲ ਸ਼ੁਰੂ ਕੀਤੀ ਸੀ। ਇਸ ਕਾਰਨ ਲਗਭਗ 2000 ਸਰਕਾਰੀ ਬੱਸਾਂ ਦਾ ਸੰਚਾਲਨ ਠੱਪ ਹੋ ਗਿਆ ਸੀ। ਪੰਜਾਬ ਸਰਕਾਰ ਨੇ ਹੜਤਾਲੀ ਕਾਮਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਅਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ।
-PTCNews

adv-img
adv-img