Sun, May 5, 2024
Whatsapp

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ

Written by  Shanker Badra -- September 08th 2021 01:30 PM -- Updated: September 08th 2021 01:46 PM
ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ

ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ। ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਮੰਤਰੀ ਰਜ਼ੀਆ ਸੁਲਤਾਨਾ ਨਾਲ ਬੈਠਕ ਕਰਨ ਤੋਂ ਇਨਕਾਰ ਕਰ ਦਿੱਤਾ ਹੈ। [caption id="attachment_531351" align="aligncenter" width="300"] ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਪ੍ਰਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ[/caption] ਪੜ੍ਹੋ ਹੋਰ ਖ਼ਬਰਾਂ : ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ , ਪਿਛਲੇ ਕੁੱਝ ਦਿਨਾਂ ਤੋਂ ਸੀ ਬਿਮਾਰ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਨਬੱਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਦਾ ਧਰਨਾ ਜਾਰੀ ਰਹੇਗਾ ਅਤੇ ਪਹਿਲਾਂ ਨਾਲੋਂ ਤਿੱਖਾ ਰੋਸ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਐਕਟ ਬਣਾ ਕੇ ਪਿਛਲੇ ਦਸ ਸਾਲਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਅਤੇ ਸਾਡਾ ਵਿਭਾਗ ਐਕਟ ਤੋਂ ਬਾਹਰ ਰਹੇਗਾ। [caption id="attachment_531350" align="aligncenter" width="300"] ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਪ੍ਰਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ[/caption] ਦੱਸਣਯੋਗ ਹੈ ਕਿ ਬੀਤੇ ਕੱਲ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਘਿਰਾਓ ਕਰਨ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਸੀ। ਹਾਲਾਂਕਿ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਮੀਟਿੰਗ ਤੋਂ ਬਾਅਦ ਐਲਾਨੀ ਜਾਵੇਗੀ। [caption id="attachment_531348" align="aligncenter" width="300"] ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਪ੍ਰਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਰਹੀ ਬੇਸਿੱਟਾ[/caption] ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ ,ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ। ਹੜਤਾਲ ’ਤੇ ਗਏ ਕੱਚੇ ਮੁਲਾਜ਼ਮ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ। -PTCNews


Top News view more...

Latest News view more...