Tue, Apr 23, 2024
Whatsapp

ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ

Written by  Shanker Badra -- June 29th 2021 09:13 AM -- Updated: June 29th 2021 09:19 AM
ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ

ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ

ਚੰਡੀਗੜ੍ਹ : ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ (Punjab Roadways strik )ਵੱਲੋਂ ਡੀਪੂ ਬੰਦ ਕਰਕੇ ਅੱਜ ਦੂਜੇ ਦਿਨ ਵੀ ਹੜਤਾਲ (bus strike )ਕੀਤੀ ਜਾ ਰਹੀ ਹੈ। ਯੂਨੀਅਨ ਬਿਨਾਂ ਸ਼ਰਤ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੀ ਹੈ, ਜਦਕਿ ਸਰਕਾਰ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ। [caption id="attachment_510824" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਪੜ੍ਹੋ ਹੋਰ ਖ਼ਬਰਾਂ : ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ ਇਸ ਦੌਰਾਨ ਪਨਬੱਸ ਅਤੇ ਪੀਆਰਟੀਸੀ ਦੇ ਹੜਤਾਲੀ ਮੁਲਾਜ਼ਮਾਂ ਨੇ ਪਟਿਆਲਾ ਵਿਖੇ ਧਾਵਾ ਬੋਲਿਆ ਹੈ। ਪਟਿਆਲੇ ਫੁਹਾਰਾ ਚੌਂਕ ਨੂੰ ਘੇਰਾ ਦੀ ਤਿਆਰੀ 7-00 ਵਜੇ ਚੌਂਕ ਬੰਦ ਕੀਤਾ ਗਿਆ ਹੈ। ਅੱਜ ਤੜਕੇ 4 ਵਜੇ ਪਨਬੱਸ/ਪੰਜਾਬ ਰੋਡਵੇਜ਼ ਦੇ ਹੜਤਾਲੀ ਮੁਲਾਜ਼ਮ ਵੱਖ -ਵੱਖ ਥਾਵਾਂ ਤੋਂ ਪਟਿਆਲਾ ਨੂੰ ਰਵਾਨਾ ਹੋਏ ਹਨ ਅਤੇ ਅੱਜ ਮੋਤੀ ਮਹਿਲ ਦਾ ਘਿਰਾਓ ਕਰਨਗੇ। [caption id="attachment_510825" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਸੂਬਾ ਸਰਪ੍ਰਸਤ ਕਮਲ ਕੁਮਾਰ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਬਲਜੀਤ ਸਿੰਘ ਗਿੱਲ, ਮੀਤ ਪ੍ਰਧਾਨ ਪ੍ਰਦੀਪ ਕੁਮਾਰ,ਜੋਧ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜ ਰਹੇ ਹਾਂ ਅਤੇ ਹੁਣ ਵੀ ਮਿਤੀ 10 ਮਈ ਨੂੰ ਮੰਗਾਂ ਸਬੰਧੀ ਹੜਤਾਲ ਦਾ ਨੋਟਿਸ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਸੈਕਟਰੀ ਟਰਾਂਸਪੋਰਟ,ਐਮ ਡੀ PRTC , ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ, ਨੂੰ ਭੇਜਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ ਅਤੇ ਨਾ ਹੀ ਮਸਲੇ ਦਾ ਹੱਲ ਕੱਢਿਆ ਗਿਆ ਹੈ। [caption id="attachment_510825" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖ਼ਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਤ੍ਰਾਂਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਕੋਈ ਮਸਲਾ ਹੱਲ ਨਹੀਂ ਕੀਤਾ। [caption id="attachment_510826" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣੀ ਸਬ-ਕਮੇਟੀ ਅਤੇ ਕੈਬਨਿਟ ਦੀ 18 ਜੂਨ ਨੂੰ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੰਤਰੀਆਂ, ਵਿਧਾਇਕਾਂ ਦੇ ਕੁੱਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਖਾਸ ਤੌਰ ਤੇ ਟਰਾਂਸਪੋਰਟ ਵਿਭਾਗ ਵਿੱਚ ਪਿਛਲੇ 14-15 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ, ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ। [caption id="attachment_510828" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਜਦੋਂ ਸੰਘਰਸ਼ ਕਰਕੇ ਮੁਲਾਜ਼ਮਾਂ ਨੂੰ ਸਰਕਾਰ ਮੀਟਿੰਗਾਂ ਦਾ ਸਮਾਂ ਦਿੰਦੀ ਹੈ ਤਾਂ ਮੀਟਿੰਗ ਵਾਲੇ ਦਿਨ ਮੁਲਾਜ਼ਮਾਂ ਨੂੰ ਮਿਲਣ ਤੋਂ ਭੱਜ ਜਾਂਦੀ ਹੈ। ਜਦੋਂ ਕੋਈ ਹੱਕ ਮੰਗਦਾ ਹੈ ਤਾਂ ਲਾਠੀਚਾਰਜ,ਪਾਣੀ ਦੀਆਂ ਬੁਛਾੜਾਂ,ਅੱਥਰੂ ਗੈਸ ਪਲਾਸਟਿਕ ਦੀਆਂ ਗੋਲੀਆਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਲਈ ਯੂਨੀਅਨ ਵਲੋਂ ਨੋਟਿਸ ਅਨੁਸਾਰ ਮਿਤੀ 28-29-30 ਦੀ ਹੜਤਾਲ ਕਰਨ ਲਈ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮ ਮਜਬੂਰ ਹੋ ਗਏ ਹਨ। [caption id="attachment_510824" align="aligncenter" width="300"] ਪਨਬੱਸ ਅਤੇ PRTC ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਪਟਿਆਲਾ ਵਿਖੇ ਫੁਹਾਰਾ ਚੌਂਕ 'ਚ ਲਗਾਇਆ ਰੋਸ ਧਰਨਾ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4 ਸਾਲਾਂ ਵਿੱਚ ਟਰਾਂਸਪੋਰਟ ਵਿਭਾਗ ਦਾ ਕੋਈ ਵੀ ਹੱਲ ਨਾ ਕਰਨਾ ,ਨਵੀਆਂ ਬੱਸਾਂ ਨਾ ਪਾਉਣਾ ,ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦਾ ਫਲੀਟ ਪੂਰਾ ਨਾ ਕਰਨਾ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਾ ਕਰਨਾ , ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦੇਣ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਮਾਫੀਆ ਨਾਲ ਮਿਲੀ ਹੈ ਅਤੇ ਸਰਕਾਰੀ ਟਰਾਂਸਪੋਰਟ ਖਤਮ ਕਰਨਾ ਚਾਹੁੰਦੀ ਹੈ । ਆਗੂਆਂ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ। ਰਿਪੋਰਟਾਂ ਦੀਆਂ ਕੰਡੀਸ਼ਨਾਂ ਰੱਦ ਕੀਤੀਆਂ ਜਾਣ ,ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋਣ 'ਤੇ 50 ਲੱਖ ਰੁਪਏ ਦੀ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਗੁਰਪ੍ਰੀਤ ਸਿੰਘ,ਸੋਹਣ ਲਾਲ,ਰਾਜਵੰਤ ਸਿੰਘ ਇੰਦਰਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਕੱਲ 29 ਜੂਨ ਨੂੰ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ ਅਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਹਾਜ਼ਿਰ ਸਮੂੰਹ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਰੱਖੇ ਸੰਘਰਸ਼ਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। -PTCNews


Top News view more...

Latest News view more...