Sat, Apr 20, 2024
Whatsapp

ਪਨਬੱਸ/ਪੰਜਾਬ ਰੋਡਵੇਜ਼, ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

Written by  Riya Bawa -- November 27th 2021 11:34 AM
ਪਨਬੱਸ/ਪੰਜਾਬ ਰੋਡਵੇਜ਼, ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਪਨਬੱਸ/ਪੰਜਾਬ ਰੋਡਵੇਜ਼, ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਜਲੰਧਰ: ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (contract employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਠੇਕਾ ਮੁਲਾਜ਼ਮਾਂ (contract employees) ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਧਰਨਾਕਾਰੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਭਰੋਸਾ ਦਿੱਤਾ ਸੀ ਕਿ 29 ਤਰੀਕ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ ਅਤੇ ਕੋਈ ਹੱਲ ਲੱਭਿਆ ਜਾਵੇਗਾ, ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਮੁਕੰਮਲ ਹੜਤਾਲ 'ਤੇ ਜਾਵਾਂਗੇ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਲਈ 29 ਤਰੀਕ ਨੂੰ ਰੋਸ ਰੈਲੀ ਕੀਤੀ ਜਾ ਰਹੀ ਹੈ ਕਿ 29 ਤਰੀਕ ਨੂੰ ਸਾਡਾ ਕੋਈ ਠੋਸ ਹੱਲ ਨਿਕਲਦਾ ਹੈ, ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਮੁਕੰਮਲ ਹੜਤਾਲ 'ਤੇ ਜਾਵਾਂਗੇ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਬਲਵਿੰਦਰ ਸਿੰਘ ਰਾਠ ਨੇ ਕਿਹਾ ਕਿ 29 ਨੂੰ ਕੈਬਨਿਟ ਮੀਟਿੰਗ ਵਿੱਚ ਨਾ ਕੱਢਿਆ ਹੱਲ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਕੀਤਾ ਹੋਵੇਗਾ। ਇਸ ਦੌਰਾਨ ਠੇਕਾ ਮੁਲਾਜ਼ਮ ਨੇ ਕਿਹਾ ਕਿ ਇਕ ਸਰਕਾਰ ਵਲੋਂ ਐਕਟ ਵਿੱਚ ਸੋਧ ਕਰਨ ਦੀ ਥਾਂ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। -PTC News


Top News view more...

Latest News view more...