ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇ 'ਤੇ ਬੱਸ-ਟਰੱਕ ਦੀ ਭਿਆਨਕ ਟੱਕਰ, 6 ਮੌਤਾਂ

By Jashan A - September 12, 2019 11:09 am

ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇ 'ਤੇ ਬੱਸ-ਟਰੱਕ ਦੀ ਭਿਆਨਕ ਟੱਕਰ, 6 ਮੌਤਾਂ,ਨਵੀਂ ਦਿੱਲੀ: ਦੇਸ਼ ਭਰ 'ਚ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਆਏ ਦਿਨ ਕਈ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਮਹਾਰਾਸ਼ਟਰ ਦੇ ਸਤਾਰਾ ਨੇੜੇ ਪੁਣੇ ਬੈਂਗਲੁਰੂ ਨੈਸ਼ਨਲ ਹਾਈਵੇ 'ਤੇ ਵਾਪਰਿਆ ਹੈ, ਜਿਥੇ ਬੱਸ ਅਤੇ ਟਰੱਕ 'ਚ ਭਿਆਨਕ ਟੱਕਰ ਹੋ ਗਈ।

ਇਸ ਹਾਦਸੇ ਕਾਰਨ 6 ਲੋਕਾਂ ਦੀ ਮੌਤ ਹੋ ਗਈ,ਜਦਕਿ 10 ਹੋਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਟਾਂਡਾ ਹਾਈਵੇਅ ਨੇੜੇ ਸੜਕ ਹਾਦਸੇ 'ਚ ਨਵ-ਵਿਆਹੁਤਾ ਜੋੜੇ ਦੀ ਹੋਈ ਮੌਤ

https://twitter.com/ANI/status/1171990154132635648?s=20

ਉਧਰ ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ 'ਤੇ ਸਥਾਨਕ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img