ਪੁਣੇ ‘ਚ ਇੱਕ ਗੋਦਾਮ ਨੂੰ ਲੱਗੀ ਭਿਆਨਕ ਅੱਗ, 5 ਮਜ਼ਦੂਰਾਂ ਦੀ ਮੌਤ

fire
ਪੁਣੇ 'ਚ ਇੱਕ ਗੋਦਾਮ ਨੂੰ ਲੱਗੀ ਭਿਆਨਕ ਅੱਗ, 5 ਮਜ਼ਦੂਰਾਂ ਦੀ ਮੌਤ

ਪੁਣੇ ‘ਚ ਇੱਕ ਗੋਦਾਮ ਨੂੰ ਲੱਗੀ ਭਿਆਨਕ ਅੱਗ, 5 ਮਜ਼ਦੂਰਾਂ ਦੀ ਮੌਤ,ਪੁਣੇ : ਪੁਣੇ ਦੇ ਦੇਵਾਚੀ ਉਰਾਲੀ ਇਲਾਕੇ ‘ਚ ਅੱਜ ਉਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋਂ ਇਥੇ ਇੱਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੱਕ ਸਾੜੀ ਗੋਦਾਮ ‘ਚ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਝੁਲਸ ਗਏ ਹਨ।

ਹੋਰ ਪੜ੍ਹੋ:ਟਿਊਨੀਸ਼ੀਆ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ

ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮਿਲਦੇ ਹੀ ਅੱਗ ਬੁਝਾਉਣ ਵਾਲੀਆਂ 4 ਗੱਡੀਆਂ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਹੋਰ ਪੜ੍ਹੋ:ਸ਼੍ਰੀਲੰਕਾ: ਰਾਜਧਾਨੀ ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ10 ਲੋਕਾਂ ਦੀ ਮੌਤ ਹੋਣ ਦੀ ਖ਼ਬਰ

ਪੁਲਿਸ ਅਧਿਕਾਰੀ ਮੁਤਾਬਕ ਜਦੋਂ ਹਾਦਸਾ ਵਾਪਰਿਆਂ ਤਾਂ ਕੁਝ ਕਰਮਚਾਰੀ ਗੋਦਾਮ ਦੇ ਉੱਪਰ ਬਣੇ ਕਮਰੇ ‘ਚ ਸੌਂ ਰਹੇ ਸੀ ਅਤੇ ਕੱਪੜਿਆਂ ਕਾਰਨ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਲਾਂ ‘ਚ ਹੀ ਪੂਰੀ ਬਿਲਡਿੰਗ ਅੱਗ ਦੀ ਚਪੇਟ ‘ਚ ਆ ਗਈ।

-PTC News