ਪੰਜਾਬ ‘ਚ ਅੱਜ ਕੋਰੋਨਾ ਦੇ 153 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਮਰੀਜ਼ਾਂ ਦਾ ਅੰਕੜਾ 5900 ਤੋਂ ਪਾਰ

Punjab 153 new cases of corona today, corona patients over 5,900
ਪੰਜਾਬ 'ਚ ਅੱਜ ਕੋਰੋਨਾ ਦੇ 153 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਮਰੀਜ਼ਾਂ ਦਾ ਅੰਕੜਾ 5900 ਤੋਂ ਪਾਰ 

ਪੰਜਾਬ ‘ਚ ਅੱਜ ਕੋਰੋਨਾ ਦੇ 153 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਮਰੀਜ਼ਾਂ ਦਾ ਅੰਕੜਾ 5900 ਤੋਂ ਪਾਰ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ ‘ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ ‘ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਪੰਜਾਬ ਵਿੱਚ ਅੱਜ ਨਵੇਂ 153 ਪਾਜ਼ੀਟਿਵ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਅਤੇ 5 ਹੋਰ ਮੌਤਾਂ ਹੋ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਸ਼ਾਮ 6 ਵਜੇ ਤੱਕ ਅੰਮ੍ਰਿਤਸਰ ਤੋਂ 11 , ਲੁਧਿਆਣਾ ਤੋਂ 54 , ਜਲੰਧਰ ਤੋਂ 19 , ਸੰਗਰੂਰ ਤੋਂ 18 , ਪਟਿਆਲਾ ਤੋਂ 12 , ਮੋਹਾਲੀ ਤੋਂ 04 , ਗੁਰਦਾਸਪੁਰ ਤੋਂ 10 , ਪਠਾਨਕੋਟ ਤੋਂ 01 , ਤਰਨਤਾਰਨ ਤੋਂ 06 , ਹੁਸ਼ਿਆਰਪੁਰ ਤੋਂ 01 ,ਨਵਾਂਸ਼ਹਿਰ ਤੋਂ 06 ,ਫਰੀਦਕੋਟ ਤੋਂ 01 , ਮੋਗਾ ਤੋਂ 04 , ਫਾਜ਼ਿਲਕਾ ਤੋਂ 01 , ਫਿਰੋਜ਼ਪੁਰ ਤੋਂ 02 ,ਬਠਿੰਡਾ ਤੋਂ 01 ,ਕਪੂਰਥਲਾ ਤੋਂ 01 ,ਬਰਨਾਲਾ ਤੋਂ 01 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 5937 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 157 ਹੋ ਗਿਆ ਹੈ। ਪੰਜਾਬ ਵਿੱਚ ਅੱਜ 122 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ 5 ਮੌਤਾਂ ਹੋਈਆਂ ਹਨ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4266 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਕੁੱਲ੍ਹ ਗਿਣਤੀ 1514 ਹੋ ਗਈ ਹੈ।
-PTCNews