ਚੋਣ ਜ਼ਾਬਤੇ ਦੌਰਾਨ 2060 ਸ਼ਿਕਾਇਤਾਂ ਪ੍ਰਾਪਤ : ਡਾ. ਐਸ ਕਰੁਣਾ ਰਾਜੂ

ਚੋਣ ਜ਼ਾਬਤੇ ਦੌਰਾਨ 2060 ਸ਼ਿਕਾਇਤਾਂ ਪ੍ਰਾਪਤ : ਡਾ. ਐਸ ਕਰੁਣਾ ਰਾਜੂ,ਚੰਡੀਗੜ੍ਹ 16 ਮਈ : ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁਲ 2060 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ 1762 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 298 ਸ਼ਿਕਾਇਤਾਂ ਵਿਚਾਰ ਅਧੀਨ ਹਨ।

ਹੋਰ ਪੜ੍ਹੋ:ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼੍ਰੇਸ਼ਟ ਸਾਂਸਦ ਅਵਾਰਡ ਨਾਲ ਕੀਤਾ ਸਨਮਾਨਿਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਤੋਂ 181 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿੱਚੋਂ 164 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦਕਿ 17 ਸ਼ਿਕਾਇਤਾਂ ਵਿਚਾਰ ਅਧੀਨ ਹਨ।

ਇਸੇ ਤਰ੍ਹਾਂ ਪੁਲਿਸ ਨਾਲ ਸਬੰਧਤ 325 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਦਕਿ ਪੁਲਿਸ ਦੇ ਵਿਰੁਧ 149 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

ਹੋਰ ਪੜ੍ਹੋ:ਆਵਾਜ਼ ਪ੍ਰਦੂਸ਼ਣ ਦੇ ਮਾਮਲੇ `ਚ 59 ਨੋਟਿਸ ਜਾਰੀ

ਇਸੇ ਤਰ੍ਹਾਂ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ 20 ਸ਼ਿਕਾਇਤਾਂ, ਪੇਂਡੂ ਅਤੇ ਪੰਚਾਇਤੀ ਵਿਕਾਸ ਵਿਭਾਗ ਨਾਲ ਸਬੰਧਤ 77 ਸ਼ਿਕਾਇਤਾਂ, ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 79 ਸ਼ਿਕਾਇਤਾਂ ਅਤੇ ਹੋਰ ਵਿਭਾਗਾਂ ਨਾਲ ਸਬੰਧਤ 1157 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਰਾਜਨੀਤਕ ਪਾਰਟੀਆਂ ਵੱਲੋਂ 112 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਦਕਿ ਰਾਜਨੀਤਕ ਪਾਰਟੀਆਂ ਦੇ ਵਿਰੁੱਧ 58 ਸ਼ਿਕਾਇਤਾਂ ਮਿਲਿਆਂ ਹਨ।

-PTC News