ਜ਼ਿਲ੍ਹਾ ਫਾਜ਼ਿਲਕਾ 'ਚ ਟੁੱਟਿਆਜ਼ੀਰੋ ਦਾ ਅੰਕੜਾ, ਸ੍ਰੀ ਹਜ਼ੂਰ ਸਾਹਿਬਤੋਂ ਪਰਤੇ 3 ਸ਼ਰਧਾਲੂ ਨਿਕਲੇ ਕੋਰੋਨਾ ਪਾਜ਼ੀਟਿਵ

By Shanker Badra - May 01, 2020 11:05 am

ਜ਼ਿਲ੍ਹਾ ਫਾਜ਼ਿਲਕਾ 'ਚ ਟੁੱਟਿਆਜ਼ੀਰੋ ਦਾ ਅੰਕੜਾ, ਸ੍ਰੀ ਹਜ਼ੂਰ ਸਾਹਿਬਤੋਂ ਪਰਤੇ 3 ਸ਼ਰਧਾਲੂ ਨਿਕਲੇ ਕੋਰੋਨਾ ਪਾਜ਼ੀਟਿਵ:ਫਾਜ਼ਿਲਕਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਬਾਹਰਲੇ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਬਿਨ੍ਹਾਂ ਇਕਾਂਤਵਾਸ ਕੀਤੇ ਘਰ -ਘਰ ਪਹੁੰਚਾਉਣਾ ਬਹੁਤ ਮਹਿੰਗਾ ਪੈ ਗਿਆ ਹੈ ਅਤੇ ਉਨ੍ਹਾਂ ਦੇ ਲਗਾਤਾਰ ਪਾਜ਼ੀਟਿਵ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਜਿਸ ਨਾਲ ਪੰਜਾਬ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।
ਇਸ ਦੌਰਾਨ ਜ਼ਿਲ੍ਹਾ ਫਾਜ਼ਿਲਕਾ 'ਚ ਵੀ ਜ਼ੀਰੋ ਦਾ ਅੰਕੜਾ ਟੁੱਟ ਗਿਆ ਹੈ।ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਤਿੰਨ ਸ਼ਰਧਾਲੂ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ 'ਚ ਦੋ ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਸਿਵਲ ਸਰਜਨ ਫ਼ਾਜ਼ਿਲਕਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਤਿੰਨ ਸ਼ਰਧਾਲੂ ਜੋ ਜਲਾਲਾਬਾਦ 'ਚ ਕੁਆਰੰਟੀਨ ਕੀਤੇ ਗਏ ਸੀ। ਅੱਜ ਉਨ੍ਹਾਂ ਦੀਆਂ ਰਿਪੋਰਟਾਂ ਆ ਗਈਆਂ ਹਨ,ਜਿਨ੍ਹਾਂ 'ਚੋਂ ਤਿੰਨ ਪਾਜ਼ੀਟਿਵ ਪਾਏ ਗਏ ਹਨ। ਇਹ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਹਿਲੇ ਤਿੰਨ ਮਾਮਲੇ ਹਨ। ਇਸ ਤੋਂ ਪਹਿਲਾਂ ਫ਼ਾਜ਼ਿਲਕਾ ਜ਼ਿਲ੍ਹਾ ਗਰੀਨ ਜ਼ੋਨ 'ਚ ਸੀ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 497 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਜਲੰਧਰ – 89, ਮੋਹਾਲੀ – 86 , ਪਟਿਆਲਾ – 64, ਲੁਧਿਆਣਾ – 77, ਅੰਮ੍ਰਿਤਸਰ – 42 ,ਪਠਾਨਕੋਟ – 25 , ਨਵਾਂਸ਼ਹਿਰ – 23 , ਤਰਨ ਤਾਰਨ -14 , ਮਾਨਸਾ – 13,  ਕਪੂਰਥਲਾ – 12 , ਹੁਸ਼ਿਆਰਪੁਰ – 11 , ਫਰੀਦਕੋਟ – 6 , ਸੰਗਰੂਰ – 6 , ਮੋਗਾ – 5 , ਰੋਪੜ – 5 , ਗੁਰਦਾਸਪੁਰ- 4 , ਸ੍ਰੀ ਮੁਕਤਸਰ ਸਾਹਿਬ – 4 , ਫਾਜ਼ਿਲਕਾ - 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਬਠਿੰਡਾ -2 ,  ਫਿਰੋਜ਼ਪੁਰ - 2 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 20 ਮੌਤਾਂ ਹੋ ਚੁੱਕੀਆਂ ਹਨ ਅਤੇ 104 ਮਰੀਜ਼ ਠੀਕ ਹੋ ਚੁੱਕੇ ਹਨ।
-PTCNews

adv-img
adv-img