Thu, Dec 25, 2025
Whatsapp

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ

Reported by:  PTC News Desk  Edited by:  Shanker Badra -- November 29th 2021 10:06 AM
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ

ਨਵੀਂ ਦਿੱਲੀ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨ ਅੰਦੋਲਨ ਨੂੰ ਵਾਪਿਸ ਲੈਣ ਦਾ ਵੱਡਾ ਫੈਸਲਾ ਲਿਆ ਜਾ ਸਕਦਾ ਹੈ।ਜੇਕਰ ਸਰਕਾਰ ਸੰਸਦ ਵਿੱਚ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਮਤਾ ਲੈ ਕੇ ਆਉਦੀ ਹੈ ਤਾਂ ਅੱਜ ਹੀ ਘਰ ਵਾਪਸੀ ਦਾ ਐਲਾਨ ਹੋ ਸਕਦਾ ਹੈ। [caption id="attachment_553318" align="aligncenter" width="300"] ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ[/caption] ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ 28 ਜਥੇਬੰਦੀਆਂ ਘਰ ਵਾਪਸੀ ਦੇ ਹੱਕ ਵਿੱਚ ਹਨ , ਜਦਕਿ ਚਾਰ ਜਥੇਬੰਦੀਆਂ ਅੰਦੋਲਨ ਨੂੰ ਐਮਐਸਪੀ ਦੇ ਨੋਟੀਫਾਈ ਹੋਣ ਤੱਕ ਰੱਖਣ ਦੇ ਹੱਕ ਵਿੱਚ ਹਨ। ਜਿਵੇ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪ੍ਰਸਤਾਵ ਲਿਆਦਾ ਜਾਵੇਗਾ, ਉਸ ਸਮੇਂ ਹੀ ਅੰਦੋਲਨ ਦੀ ਸਮਾਪਤੀ ਦਾ ਐਲਾਨ ਹੋ ਸਕਦਾ ਹੈ। [caption id="attachment_553317" align="aligncenter" width="290"] ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ[/caption] ਇਸ ਤੋਂ ਪਹਿਲਾਂ ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਵੱਲ ਟਰੈਕਟਰ ਮਾਰਚ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸਰਕਾਰ ਨੇ 29 ਨਵੰਬਰ ਨੂੰ ਸੰਸਦ ਵਿੱਚ ਬਿੱਲ ਲਿਆ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ। ਇਸ ਸਭ ਦੇ ਮੱਦੇਨਜ਼ਰ ਅਸੀਂ 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। [caption id="attachment_553315" align="aligncenter" width="300"] ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ[/caption] ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਮੇਜ਼ ’ਤੇ ਵਾਪਸ ਆਉਣਾ ਪਵੇਗਾ। ਕਿਸਾਨ ਐਮਐਸਪੀ ਤੋਂ ਬਿਨਾਂ ਪਿੱਛੇ ਨਹੀਂ ਹਟਣਗੇ। ਐਸ.ਕੇ.ਐਮ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਸ਼ਹੀਦੀ ਯਾਦਗਾਰ ਲਈ ਜਗ੍ਹਾ ਦੇਣ ਸਮੇਤ ਹੋਰ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। [caption id="attachment_553319" align="aligncenter" width="300"] ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਸਿੰਘੂ ਬਾਰਡਰ 'ਤੇ ਹੋਵੇਗੀ ਅਹਿਮ ਮੀਟਿੰਗ[/caption] ਓਧਰ ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਹੀ ਦਿਨ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਵਾਲਾ ਬਿੱਲ ਪੇਸ਼ ਕਰੇਗੀ। ਜਾਣਕਾਰੀ ਮੁਤਾਬਕ ਇਸ ਬਿੱਲ ਨੂੰ ਪਹਿਲਾਂ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅੱਜ ਰਾਜ ਸਭਾ 'ਚ ਪੇਸ਼ ਕੀਤੇ ਜਾਣ ਦੀ ਤਿਆਰੀ ਹੈ। ਇਸ ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕਰ ਦਿੱਤਾ ਹੈ। -PTCNews


Top News view more...

Latest News view more...

PTC NETWORK
PTC NETWORK