ਮੁੱਖ ਖਬਰਾਂ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਅੱਜ ਮੁੜ ਹੋਵੇਗੀ ਮੀਟਿੰਗ

By Shanker Badra -- December 01, 2021 10:12 am

ਨਵੀਂ ਦਿੱਲੀ : ਦਿੱਲੀ ਬਾਰਡਰਾਂ 'ਤੇ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਭਗ ਖ਼ਤਮ ਹੋਣ ਵਾਲਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ 'ਤੇ ਮੋਹਰ ਲੱਗ ਚੁੱਕੀ ਹੈ ਪਰ ਐੱਮ.ਐੱਸ.ਪੀ. ਸਮੇਤ ਕਿਸਾਨਾਂ ਦੀ ਹੋਰ ਮੰਗਾਂ 'ਤੇ ਅਜੇ ਤੱਕ ਕੋਈ ਗੱਲਬਾਤ ਨਹੀਂ ਹੋਈ ਹੈ। ਜਿਸ ਦੇ ਚਲਦੇ ਅੱਜ ਮੁੜ ਸਿੰਘੂ ਬਾਰਡਰ 'ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸੱਦੀ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਅੱਜ ਮੁੜ ਹੋਵੇਗੀ ਮੀਟਿੰਗ

ਮਿਲੀ ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਹੈ। ਸਰਕਾਰ ਨੂੰ ਐੱਮ.ਐੱਸ.ਪੀ. ਦੇ ਲਈ ਪੰਜਾਬ ਦੀ ਪ੍ਰਤੀਨਿਧਤਾ ਕਰਨ ਲਈ ਮੈਂਬਰ ਦੇ ਨਾਮ 'ਤੇ ਮੰਥਨ ਹੋਵੇਗਾ। ਸੂਤਰਾਂ ਅਨੁਸਾਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਮ 'ਤੇ ਕੁਝ ਆਗੂਆਂ ਨੇ ਇਤਰਾਜ ਜਾਹਿਰ ਕੀਤਾ ਹੈ। ਇਸ ਦੇ ਇਲਾਵਾ ਕਿਸਾਨਾਂ ਅੰਦੋਲਨ ਦੌਰਾਨ ਆਏ ਫੰਡ ਅਤੇ ਖਰਚ ਦਾ ਵੀ ਲੇਖਾ ਜੋਖਾ ਹੋਵੇਗਾ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਅੱਜ ਮੁੜ ਹੋਵੇਗੀ ਮੀਟਿੰਗ

ਦਰਅਸਲ 'ਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਸਮੇਤ ਹੋਰ ਮਸਲੇ ਹੱਲ ਕਰਨ ਵਾਸਤੇ ਇਕ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਤੋਂ 5 ਨਾਂ ਮੰਗੇ ਗਏ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋ ਸਰਕਾਰ ਨੂੰ ਇਹ ਪੰਜ ਨਾਮ - ਡਾ.ਸੁੱਚਾ ਸਿੰਘ ਗਿੱਲ ਖੇਤੀਬਾੜੀ ਮਾਹਿਰ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ (ਹਰਿਆਣਾ), ਰਣਜੀਤ ਸਿੰਘ ਰਾਜੂ (ਰਾਜਸਥਾਨ ), ਯੁੱਧਵੀਰ ਸਿੰਘ (ਯੂਪੀ) ਦਿੱਤੇ ਜਾਣ ਦੀ ਸੰਭਾਵਨਾ ਹੈ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਅੱਜ ਮੁੜ ਹੋਵੇਗੀ ਮੀਟਿੰਗ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਐਮ.ਐਸ.ਪੀ ਅਤੇ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਇੱਕ ਕਮੇਟੀ ਬਣਾਏਗੀ। ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵਿਚ ਅੰਦੋਲਨ ਸਮਾਪਤੀ ਨੂੰ ਲੈ ਕੇ ਕਿਸਾਨਾਂ ਆਗੂਆਂ ਵਿਚ ਸਹਿਮਤੀ ਨਹੀਂ ਬਣੀ। ਇਸ ਦੌਰਾਨ ਇੱਕ ਬਹੁਮਤ ਪ੍ਰਾਪਤ ਧੜਾ ਅੰਦੋਲਨ ਦੀ ਸਮਾਪਤੀ ਦੇ ਐਲਾਨ ਦੇ ਹੱਕ ਵਿੱਚ ਹੈ ਤੇ ਦੂਜਾ ਇੱਕ ਹੋਰ ਧੜਾ ਸਹਿਮਤੀ ਨਹੀਂ ਜਤਾ ਰਿਹਾ ਹੈ।
-PTCNews

  • Share