Tue, Apr 23, 2024
Whatsapp

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ

Written by  Shanker Badra -- August 01st 2020 12:22 PM -- Updated: August 01st 2020 12:52 PM
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ:ਚੰਡੀਗੜ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ  ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ, ਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ। [caption id="attachment_421813" align="aligncenter" width="301"] ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 38 ਲੋਕਾਂ ਦੀ ਹੋਈ ਮੌਤ[/caption] ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮਿ੍ਰਤਸਰ ਦਿਹਾਤੀ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ ,ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸਬੰਧਤ ਜਿਲਿਆਂ ਦੇ ਐਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ। -PTCNews


Top News view more...

Latest News view more...