Advertisment

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ

author-image
Shanker Badra
Updated On
New Update
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ
Advertisment
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 53 ਲੋਕਾਂ ਦੀ ਹੋਈ ਮੌਤ:ਚੰਡੀਗੜ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੀ ਗਿਣਤੀ 38 ਹੋ ਗਈ ਹੈ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ, ਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ  ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈ, ਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡ, ਥਾਣਾ ਤਰਸਿੱਕਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ। publive-image ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ। publive-image ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 38 ਲੋਕਾਂ ਦੀ ਹੋਈ ਮੌਤ ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮਿ੍ਰਤਸਰ ਦਿਹਾਤੀ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ ,ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। publive-image ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਡਵੀਜ਼ਨਲ ਕਮਿਸਨਰ ਜਲੰਧਰ ਰਾਹੀਂ ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਦੇ ਚੁੱਕੇ ਹਨ। ਇਸ ਜਾਂਚ ਦੌਰਾਨ ਤੱਥਾਂ ਅਤੇ ਹਾਲਤਾਂ ਦੀ ਘੋਖ ਕੀਤੀ ਜਾਏਗੀ ਅਤੇ ਨਾਲ ਹੀ ਇਸ ਘਟਨਾ ਨਾਲ ਜੁੜੇ ਕਿਸੇ ਵੀ ਹੋਰ ਮੁੱਦੇ ਜਾਂ ਘਟਨਾਵਾਂ ਨਾਲ ਸਬੰਧਤ ਹਾਲਾਤਾਂ ਅਤੇ ਉਸ ਤੋਂ ਬਾਅਦ ਦੇ ਹਾਲਾਤਾਂ ਬਾਰੇ ਵੀ ਘੋਖ ਕੀਤੀ ਜਾਵੇਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਘਟਨਾ ਦੀ ਜਾਂਚ ਵਿੱਚ ਕਮਿਸਨਰ ਜਲੰਧਰ, ਸਬੰਧਤ ਜੁਆਇੰਟ ਆਬਕਾਰੀ ਅਤੇ ਕਰ ਕਮਿਸਨਰ ਪੰਜਾਬ ਅਤੇ ਸਬੰਧਤ ਜਿਲਿਆਂ ਦੇ ਐਸਪੀ ਪੜਤਾਲਾਂ ਜਾਂਚ ਵਿੱਚ ਸ਼ਾਮਲ ਕੀਤੇ ਗਏ ਹਨ। -PTCNews-
punjab-news spurious-liquor
Advertisment

Stay updated with the latest news headlines.

Follow us:
Advertisment