ਪੰਜਾਬ ਦੇ ਇੱਕ ਨਿੱਜੀ ਅਖ਼ਬਾਰ ਦੇ 5 ਹੋਰ ਕਰਮਚਾਰੀ ਪਾਏ ਗਏ ਕੋਰੋਨਾ ਪਾਜ਼ੀਟਿਵ,ਪੰਜਾਬ 'ਚ ਕੁੱਲ ਗਿਣਤੀ ਹੋਈ 244

By Shanker Badra - April 20, 2020 12:04 pm

ਪੰਜਾਬ ਦੇ ਇੱਕ ਨਿੱਜੀ ਅਖ਼ਬਾਰ ਦੇ 5 ਹੋਰ ਕਰਮਚਾਰੀ ਪਾਏ ਗਏ ਕੋਰੋਨਾ ਪਾਜ਼ੀਟਿਵ,ਪੰਜਾਬ 'ਚ ਕੁੱਲ ਗਿਣਤੀ ਹੋਈ 244 :ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ 'ਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਭੇਜੇ ਗਏ ਸੈਂਪਲਾਂ 'ਚੋਂ 6 ਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ। ਜਲੰਧਰ 'ਚ ਹੁਣ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 47 ਹੋ ਗਈ ਹੈ,ਜਿਨ੍ਹਾਂ ਵਿਚ 1 ਸਾਲ ਦੇ ਬੱਚੇ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗ ਸ਼ਾਮਿਲ ਹਨ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ 5 ਨਿੱਜੀ ਅਖਬਾਰ ਵਿਚ ਕੰਮ ਕਰਦੇ ਹਨ। ਇਹ ਸਾਰੇ ਰਾਜਾ ਗਾਰਡਨ ਨਿਵਾਸੀ ਪੇਜਮੇਕਰ ਜਸਬੀਰ ਸਿੰਘ ਦੇ ਸੰਪਰਕ ਵਿਚ ਸਨ। ਇਸ ਤੋਂ ਪਹਿਲਾਂ ਜਸਬੀਰ ਦੀ 8 ਸਾਲ ਦੀ ਬੇਟੀ, ਮਾਂ, 1 ਸਾਲ ਦਾ ਭਤੀਜਾ ਅਤੇ ਭੈਣ ਵੀ ਪਾਜ਼ੀਟਿਵ ਪਾਏ ਗਏ ਸਨ। ਇਨ੍ਹਾਂ ਪੰਜ ਨਵੇਂ ਪੀੜਤ ਮਰੀਜਾਂ ਵਿਚੋਂ ਇਕ ਸੰਤੋਖਪੁਰਾ, ਨਿਊ ਮੋਤੀ ਨਗਰ, ਦਸਮੇਸ਼ ਨਗਰ ਦੇ ਰਹਿਣ ਵਾਲੇ ਹਨ।

ਇਸ ਦੇ ਇਲਾਵਾ ਛੇਵਾਂ ਪੀੜਤ ਬਸਤੀ ਦਾਨਿਸ਼ਮੰਦਾਂ ਦਾ ਹੈ,ਜਿਥੋਂ ਪਹਿਲਾਂ ਵੀ ਪਾਜ਼ੀਟਿਵ ਮਰੀਜ਼ ਮਿਲ ਚੁੱਕੇ ਹਨ। ਇਨ੍ਹਾਂ ਚਾਰੋਂ ਇਲਾਕਿਆਂ ਵਿਚ ਪਹਿਲੀ ਵਾਰ ਕੋਰੋਨਾ ਇੰਫੈਕਟਿਡ ਮਿਲਣ ਨਾਲ ਸਾਰਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਗੁਆਂਢੀਆਂ ਦੇ ਸੈਂਪਲ ਲਏ ਜਾ ਰਹੇ ਹਨ। ਜਲੰਧਰ 'ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 4 ਲੋਕ ਸਿਹਤਮੰਦ ਹੋ ਕੇ ਘਰ ਵੀ ਜਾ ਚੁੱਕੇ ਹਨ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 244 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 65 , ਜਲੰਧਰ – 47, ਪਟਿਆਲਾ – 26 , ਪਠਾਨਕੋਟ – 24 , ਨਵਾਂਸ਼ਹਿਰ – 19 , ਲੁਧਿਆਣਾ – 15, ਅੰਮ੍ਰਿਤਸਰ – 11 , ਮਾਨਸਾ – 11, ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 ,  ਗੁਰਦਾਸਪੁਰ- 2 , ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 16 ਮੌਤਾਂ ਹੋ ਚੁੱਕੀਆਂ ਹਨ ਅਤੇ 35 ਮਰੀਜ਼ ਠੀਕ ਹੋ ਚੁੱਕੇ ਹਨ।
-PTCNews

adv-img
adv-img