Mon, Apr 29, 2024
Whatsapp

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ

Written by  Shanker Badra -- November 27th 2018 10:12 PM
ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ

ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਅਧਿਆਪਕ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ:ਮੋਗਾ : ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ ਇੱਥੇ ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ ਹੈ।ਇਸ ਮੀਟਿੰਗ ਦੀ ਸ਼ੁਰੂਆਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮਰਹੂਮ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦੇਣ ਤੋਂ ਬਾਅਦ ਕੀਤੀ ਗਈ ਹੈ।ਜਿਸ ਵਿਚ ਸਾਂਝੇ ਅਧਿਆਪਕ ਘੋਲ ਦੀ ਡਟਵੀਂ ਹਮਾਇਤ ਵਜੋਂ ਦੋ ਦਸੰਬਰ ਦੇ ਪਟਿਆਲਾ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ ਹੈ।Punjab 7 Farmer organizations Joint Teacher Morcha Dual Support Declarationਇਹ ਜਾਣਕਾਰੀ ਦਿੰਦਿਆਂ ਮੀਟਿੰਗ 'ਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀਆਂ ਦੀ ਸਮਝ ਅਨੁਸਾਰ ਮੌਜੂਦਾ ਸਾਂਝਾ ਅਧਿਆਪਕ ਘੋਲ ਅਸਲ ਵਿੱਚ ਸਰਕਾਰ ਦੀਆਂ ਸਾਮਰਾਜ ਪੱਖੀ ਲੋਕ ਮਾਰੂ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਘੋਲ ਹੈ।ਕਿਸਾਨ ਵੀ ਇਨ੍ਹਾਂ ਨੀਤੀਆਂ ਦੀ ਮਾਰ ਹੇਠ ਆਏ ਹੋਏ ਹੈ।ਵਿਆਪਕ ਬੇਰੁਜ਼ਗਾਰੀ ਵੀ ਇਨ੍ਹਾਂ ਨੀਤੀਆਂ ਦੀ ਪੈਦਾਇਸ਼ ਹੈ।Punjab 7 Farmer organizations Joint Teacher Morcha Dual Support Declarationਇਸ ਦੇ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਮਜਬੂਰੀ ਵਸ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਤੇ ਜੁਰਮਾਨੇ ਵਸੂਲਣ ਦੇ ਨੋਟਿਸ ਭੇਜਣੇ ਬੰਦ ਕੀਤੇ ਜਾਣ, ਨਹੀਂ ਤਾਂ ਇਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਅਤੇ ਕੇਸ ਵਾਪਸ ਕਰਵਾਏ ਜਾਣਗੇ।ਇੱਕ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਜੀਐੱਮ ਸਰੋਂ ਸਮੇਤ ਸਾਰੇ ਜੀਨ ਸੋਧ ਫਸਲਾਂ ਦੇ ਬੀਜਾਂ ਤੇ ਪੰਜਾਬ ਸਰਕਾਰ ਪੂਰਨ ਤੌਰ 'ਤੇ ਪਾਬੰਦੀ ਲਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਇਸ ਉੱਪਰ ਤਜ਼ਰਬੇ ਕਰਨੇ ਬੰਦ ਕਰੇ।Punjab 7 Farmer organizations Joint Teacher Morcha Dual Support Declarationਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ , ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਖਜਾਨਚੀ ਗੁਰਦੀਪ ਸਿੰਘ ਵੈਰੋਕੇ ਅਤੇ ਅਵਤਾਰ ਮਹਿਮਾ ਹਾਜਰ ਸਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ , ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਸਮੇਤ ਭਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਵੱਲੋਂ ਇਸ ਫ਼ੈਸਲੇ ਨਾਲ ਫੋਨ ਰਾਹੀਂ ਸਹਿਮਤੀ ਦਿਤੀ ਗਈ ਹੈ। -PTCNews


Top News view more...

Latest News view more...