
ਗਿੱਪੀ ਗਰੇਵਾਲ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਹਨ, ਜਿਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਆਪਣਾ ਜੀਵਨ ਸਫਲਾ ਬਣਾਇਆ ਹੈ। ਇਸ ਦੇ ਨਾਲ ਹੀ ਗਿੱਪੀ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ।

ਇਸ ਦੌਰਾਨ ਗਿੱਪੀ ਗਰੇਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ, ਪੁੱਤਰ ਗੁਰਫ਼ਤਿਹ ਗਰੇਵਾਲ, ਏਂਕਓਂਕਾਰ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਕੁਝ ਮਹੀਨੇ ਪਹਿਲਾਂ ਹੀ ਗੁਰਬਾਜ਼ ਦਾ ਜਨਮ ਹੋਇਆ ਸੀ ਅਤੇ ਜਨਮ ਤੋਂ ਬਾਅਦ ਪਹਿਲੀ ਵਾਰ ਗਿੱਪੀ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।

ਜੇਕਰ ਗਿੱਪੀ ਗਰੇਵਾਲ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ‘ਚ ਉਨ੍ਹਾਂ ਦੀ ਰਿਲੀਜ਼ ਹੋਈ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਹ ਹੋਰ ਵੀ ਕਈ ਪ੍ਰਾਜੈਕਟਸ ਤੇ ਕੰਮ ਕਰ ਰਹੇ ਹਨ। ਗਿਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿੱਤੇ ਹਨ, ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।
-PTCNews