ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਕਰਾਉਣਾ ਪਵੇਗਾ ਕੋਰੋਨਾ ਟੈਸਟ

By PTC NEWS - August 21, 2020 2:08 pm

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਹੋਣ ਵਾਲੇ ਇਕ ਰੋਜ਼ਾ ਸੈਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ਦੇ ਸੈਸ਼ਨ ਵਿਚ ਐਂਟਰੀ ਕਰਨ ਵਾਲਿਆਂ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।

ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾਂ, ਮੰਤਰੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕੋਰੋਨਾ ਟੈਸਟ ਕਰਾਉਣਾ ਲਾਜ਼ਮੀ ਹੋਵੇਗਾ ਅਤੇ ਵਿਧਾਨ ਸਭਾ ਵਿਚ ਐਂਟਰੀ ਕਰਨ ਤੋਂ ਪਹਿਲਾਂ ਕੋਰੋਨਾ ਦੇ ਟੈਸਟ ਦੀ ਨੈਗਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ। 

ਵਿਧਾਨ ਸਭਾ ਵਿਚ ਆਉਣ ਵਾਲੇ ਸਾਰੇ ਅਧਿਕਾਰੀਆਂ ਦੀ ਐਂਟਰੀ ਵੀ ਕੋਰੋਨਾ ਦੀ ਨੈਗਟਿਵ ਰਿਪੋਰਟ ਦਿਖਾਉਣ ਤੋਂ ਬਾਅਦ ਹੀ ਹੋਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਮੁਲਾਜ਼ਮਾਂ ਲਈ ਵੀ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।  ਵਿਧਾਨ ਸਭਾ ਦੀ ਕਾਰਵਾਈ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ ਵੀ ਕੋਰੋਨਾ ਟੈਸਟਕਰਵਾਉਣਾ ਪਵੇਗਾ।  ਇਸ ਦੌਰਾਨ ਵਿਧਾਨ ਸਭਾ ਦੀ ਸਕੱਤਰ ਨੇ ਸਿਹਤ ਵਿਭਾਗ ਨੂੰ ਸਾਰਿਆ ਦੇ ਕੋਰੋਨਾ ਟੈਸਟ ਕਰਵਾਉਣ ਦੇ ਪ੍ਰਬੰਧ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ 25 ਤੋਂ 27 ਅਗਸਤ ਤੱਕ ਪ੍ਰਾਪਤ ਕੀਤੀ ਕੋਰੋਨਾ ਟੈਸਟ ਦੀ ਰਿਪੋਰਟ ਨੂੰਯੋਗ ਮੰਨਿਆਂ ਜਾਵੇਗਾ।

adv-img
adv-img