ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

By Shanker Badra - May 14, 2020 7:05 pm

ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ:ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਰਫ਼ਿਊ 'ਚ ਥੋੜ੍ਹੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਦੁਕਾਨਾਂ ਸਬੰਧੀ ਪਹਿਲਾਂ ਦਿੱਤੇ ਹੋਏ ਆਪਣੇ ਹੁਕਮਾਂ 'ਚ ਸੋਧ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਵਧੀਕ ਪ੍ਰਿੰਸੀਪਲ ਸਕੱਤਰ (ਗ੍ਰਹਿ) ਨੇ ਚਿੱਠੀ ਜਾਰੀ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਹ ਫੈਸਲਾ ਕੱਲ ਯਾਨੀ 15 ਮਈ ਤੋਂ ਲਾਗੂ ਹੋਵੇਗਾ ਪਰ ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ ਤੇ ਭੀੜ ਨਾ ਪਵੇ ਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹਦੀਆਂ ਸਨ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਦੁਕਾਨਾਂ ਸਵੇਰੇ 7 ਤੋਂ 11 ਖੋਲ੍ਹੀਆਂ ਗਈਆਂ ਸਨ। ਇਸ ਤੋਂ ਬਾਅਦ ਇਸ ਨੂੰ 9 ਵਜੇ ਤੋਂ 1 ਵਜੇ ਤੱਕ ਕੀਤਾ ਗਿਆ। ਇਸ ਤੋਂ ਬਾਅਦ ਇੱਕ ਹੋਰ ਨੋਟੀਫਿਕੇਸ਼ਨ ਰਾਹੀਂ ਕਰਕੇ ਸਮਾਂ ਵਧਾ ਕਿ 3 ਵਜੇ ਤੱਕ ਕੀਤਾ ਗਿਆ ਸੀ।
-PTCNews

adv-img
adv-img