Sat, Apr 20, 2024
Whatsapp

ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਮੌਸਮ ਹੋਇਆ ਸੁਹਾਵਣਾ (ਤਸਵੀਰਾਂ)

Written by  Jashan A -- August 17th 2019 12:31 PM -- Updated: August 17th 2019 12:33 PM
ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਮੌਸਮ ਹੋਇਆ ਸੁਹਾਵਣਾ (ਤਸਵੀਰਾਂ)

ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਮੌਸਮ ਹੋਇਆ ਸੁਹਾਵਣਾ (ਤਸਵੀਰਾਂ)

ਪੰਜਾਬ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਮੌਸਮ ਹੋਇਆ ਸੁਹਾਵਣਾ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਮੌਸਮ ਵਿਭਾਗ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅਗਲੇ 48 ਤੋਂ 72 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਪਵੇਗਾ।ਜਿਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਸੀ। ਜਿਸ ਦਾ ਅਸਰ ਅੱਜ ਦੇਖਣ ਨੂੰ ਮਿਲ ਰਿਹਾ ਹੈ। rain ਪੰਜਾਬ ਦੇ ਹੁਸ਼ਿਆਰਪੁਰ, ਸ੍ਰੀ ਅੰਮ੍ਰਿਤਸਰ ਸਾਹਿਬ,ਬਟਾਲਾ ਅਤੇ ਮੋਹਾਲੀ 'ਚ ਅੱਜ ਸਵੇਰ ਤੋਂ ਹਲਕੀ ਬਾਰਿਸ਼ ਪੈ ਰਹੀ ਹੈ।ਜਿਸ ਦੌਰਾਨ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਹੋਰ ਪੜ੍ਹੋ:ਭਾਰੀ ਮੀਂਹ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ ਨਦੀ, ਸੁਰੱਖਿਅਤ ਥਾਵਾਂ 'ਤੇ ਭੇਜੇ ਲੋਕ rain ਬੀਤੇ ਦਿਨ ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਇਹ ਮੀਂਹ ਝੋਨੇ ਦੀ ਫਸਲ ਲਈ ਤਾਂ ਲਾਹੇਵੰਦ ਹੈ,ਪਰ ਸਬਜ਼ੀਆਂ ‘ਚ ਜ਼ਿਆਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ। rain ਉਥੇ ਹੀ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। -PTC News


Top News view more...

Latest News view more...