Tue, Apr 16, 2024
Whatsapp

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ

Written by  Shanker Badra -- July 12th 2019 04:13 PM
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ

ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ:ਚੰਡੀਗੜ : ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ ’ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ ’ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ। [caption id="attachment_317593" align="aligncenter" width="300"]punjab-and-haryana-cm-25-july-drug-about-agree-to-the-inter-state-meeting ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ[/caption] ਬੁਲਾਰੇ ਅਨੁਸਾਰ ਹਰਿਆਣਾ ਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਚੰਡੀਗੜ ਦੇ ਪ੍ਰਸ਼ਾਸਕ ਵੱਲੋਂ ਵੀ ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਮੀਟਿੰਗ ਵਿੱਚ ਹਿੱਸਾ ਲੈਣ ਦੀ ਸੰਭਾਵਨਾ ਹੈ। ਇਸ ਸਬੰਧੀ ਪਹਿਲੀ ਮੀਟਿੰਗ ਪਿਛਲੇ ਸਾਲ ਅਪ੍ਰੈਲ ਵਿੱਚ ਹੋਈ ਸੀ ਅਤੇ ਉੱਤਰੀ ਸੂਬਿਆਂ ਨੇ ਪੰਚਕੂਲਾ (ਹਰਿਆਣਾ) ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਲੈਣ ਤੋਂ ਇਲਾਵਾ ਖੂਫੀਆ ਜਾਣਕਾਰੀ ਅਤੇ ਸੂਚਨਾ ਦੇ ਆਦਾਨ-ਪ੍ਰਦਾਨ ਵਾਸਤੇ ਹਰੇਕ ਸੂਬੇ ਵੱਲੋਂ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਫੈਸਲਾ ਕੀਤਾ ਸੀ। ਸੂਬਿਆਂ ਨੇ ਸਾਂਝੇ ਮੰਚ ’ਤੇ ਨਸ਼ਿਆਂ ਵਿਰੁੱਧ ਸਰਗਰਮ ਮੁਹਿੰਮ ਰਾਹੀਂ ਲੜਣ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਨਸ਼ਿਆਂ ਦੇ ਰੁਝਾਨ, ਦਰਜ ਕੀਤੇ ਗਏ ਕੇਸਾਂ ਅਤੇ ਗਿ੍ਰਫ਼ਤਾਰ ਜਾਂ ਸ਼ਨਾਖ਼ਤ ਕੀਤੇ ਗਏ ਵਿਅਕਤੀਆਂ ਦੀ ਤੇਜ਼ੀ ਨਾਲ ਸੂਚਨਾ ਦੇ ਆਦਾਨ-ਪ੍ਰਦਾਨ ’ਤੇ ਵੀ ਜ਼ੋਰ ਦਿੱਤਾ ਸੀ। [caption id="attachment_317595" align="aligncenter" width="300"]punjab-and-haryana-cm-25-july-drug-about-agree-to-the-inter-state-meeting ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਕਰਨ ਲਈ ਹੋਏ ਸਹਿਮਤ[/caption] ਖੱਟੜ ਨਾਲ ਅੱਜ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦਿ੍ਰੜ ਹੈ ਜੋ ਕਿ ਸਰਹੱਦ ਪਾਰੋਂ ਪੰਜਾਬ ਵਿੱਚ ਸਮੱਗਲਿੰਗ ਕੀਤੇ ਜਾ ਰਹੇ ਹਨ।ਇਹ ਨਾ ਕੇਵਲ ਪਾਕਿਸਤਾਨ ਸਗੋਂ ਦੇਸ਼ ਦੇ ਅੰਦਰੂਨੀ ਹਿੱਸਿਆਂ ਖਾਸਕਰ ਕਸ਼ਮੀਰ ਤੋਂ ਵੀ ਸਮੱਗਲਿੰਗ ਕੀਤੇ ਜਾ ਰਹੇ ਹਨ। ਉਨਾਂ ਦੁਹਰਾਇਆ ਕਿ ਉਨਾਂ ਦੀ ਸਰਕਾਰ ਨਸ਼ਿਆਂ ਵਿਰੁੱਧ ਰੱਤੀ ਭਰ ਵੀ ਢਿੱਲ ਸਹਿਣ ਨਹੀਂ ਕਰੇਗੀ। ਇਸ ਤੋਂ ਪਹਿਲਾਂ ਹਰਿਆਣੇ ਦੇ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ ਅਤੇ ਉਨਾਂ ਨੂੰ ਭਾਗਵਤ ਗੀਤਾ ਦੀ ਇੱਕ ਕਾਪੀ ਅਤੇ ਇੱਕ ਮੀਮੈਂਟੋ ਭੇਟ ਕੀਤਾ। -PTCNews


Top News view more...

Latest News view more...