Punjab lockdown : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਨਾਈਟਕਰਫਿਊ ਦੇ ਸਮੇਂ ਵਿਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅਖੀਰਲੇ ਦਿਨਾਂ ਵਿਚ ਲੌਕਡਾਊਨ ਲੱਗੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਜਾਣਕਾਰੀ ਦਿੱਤੀ ਹੈ।
ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ
Punjab lockdown : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ
Punjab lockdown : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ
ਜਾਣਕਾਰੀ ਅਨੁਸਾਰ ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ ਤਾਂ ਜੋ ਕੰਮਕਾਜਾਂ 'ਤੇ ਜਾਣ ਵਾਲੇ ਲੋਕ 6 ਵਜੇ ਤੱਕ ਘਰੋ-ਘਰੀ ਪਹੁੰਚ ਸਕਣ। ਇਸ ਦੇ ਨਾਲ ਹੀ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ ,ਜਦੋਂ ਕਿ ਪਿੰਡਾਂ ਵਿਚ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ।
Punjab lockdown : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ
ਇਸ ਦੇ ਨਾਲ ਹੀ ਪੰਜਾਬ ਵਿਚ ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਰੱਖਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਤੇਜ਼ੀ ਨਾਲ ਵਧਦਾ ਫੈਲਾਅ ਰੋਕਣ ਲਈ ਮੰਤਰੀ ਮੰਡਲ ਦੀ ਤਾਜ਼ਾ ਬੈਠਕ ਵਿੱਚ ਇਹ ਫੈਸਲੇ ਲਏ ਗਏ ਹਨ।
Punjab lockdown : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ
ਉੱਧਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਵਾਇਰਸ ਰੋਕੂ ਟੀਕੇ ਦੀ ਕਮੀ ਹੋਣ ਦੀ ਗੱਲ ਦੁਹਰਾਈ ਹੈ। ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਸਿਰਫ 1.9 ਲੱਖ ਕੋਵਿਡ ਟੀਕੇ ਬਚੇ ਹਨ ,ਜਿਸ ਵਿੱਚੋਂ ਇੱਕ ਲੱਖ ਡੋਜ਼ ਦੇ ਅੱਜ ਲੱਗ ਜਾਣ ਦੀ ਆਸ ਹੈ। ਅਜਿਹੇ ਵਿੱਚ ਪੰਜਾਬ ਦਰਪੇਸ਼ ਗੰਭੀਰ ਵੈਕਸੀਨ ਸੰਕਟ ਖੜ੍ਹਾ ਹੋ ਗਿਆ ਹੈ।
-PTCNews