Fri, Apr 26, 2024
Whatsapp

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ

Written by  Jashan A -- February 13th 2019 08:29 AM -- Updated: February 20th 2019 08:10 AM
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ,ਚੰਡੀਗੜ੍ਹ: ਬੀਤੇ ਦਿਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਚੁੱਕਿਆ ਹੈ, ਜੋ ਕਿ 21 ਫਰਵਰੀ ਤੱਕ ਚੱਲਣਾ ਹੈ। 18 ਫ਼ਰਵਰੀ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ। ਅੱਜ ਬਜਟ ਇਜਲਾਸ ਦਾ ਦੂਸਰਾ ਦਿਨ ਹੈ, ਜਿਸ ਦੌਰਾਨ ਅੱਜ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਹੋਵੇਗੀ। [caption id="attachment_255459" align="aligncenter" width="300"]punjab vidhan sabha ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ[/caption] ਬਜਟ ਇਜਲਾਸ ਦਾ ਪਹਿਲਾਂ ਦਿਨ ਕਾਫੀ ਹੰਗਾਮੇ ਭਰਿਆ ਰਿਹਾ। ਰਾਜਪਾਲ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਦਲਾਂ ਨੇ ਸੱਤਾ ਧਿਰ ਕਾਂਗਰਸ ਨੂੰ ਪੰਜਾਬ ਦੇ ਮਾਲੀ ਹਾਲਤ ਅਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ 'ਚ ਘੇਰਿਆ। ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕਆਉਟ ਕਰ ਦਿੱਤਾ ਗਿਆ। ਹੋਰ ਪੜ੍ਹੋ: ਸੁਖਬੀਰ ਬਾਦਲ ਨੇ ਸਾਬਕਾ ਮੰਤਰੀ ਹਰੀਸ਼ ਢਾਂਡਾ ਨੂੰ ਥਾਪਿਆ ਪਾਰਟੀ ਦਾ ਬੁਲਾਰਾ ਅਤੇ ਜਨਰਲ ਸਕੱਤਰ [caption id="attachment_255460" align="aligncenter" width="300"]punjab vidhan sabha ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ[/caption] ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਹੱਕ ਲਈ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ। [caption id="attachment_255461" align="aligncenter" width="300"]punjab vidhan sabha ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਰਾਜਪਾਲ ਦੇ ਭਾਸ਼ਣ 'ਤੇ ਹੋਵੇਗੀ ਚਰਚਾ[/caption] ਇਸ ਦੌਰਾਨ ਕਿਸਾਨਾਂ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਕਿਸਾਨਾਂ ਸਮੇਤ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਸਰਕਾਰ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਾਅਦੇ ਕਰਕੇ ਮੁਕਰੀ ਹੈ ਤੇ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। -PTC News


Top News view more...

Latest News view more...