ਮੁੱਖ ਖਬਰਾਂ

Punjab Assembly elections 2022: ਸੁਖਬੀਰ ਸਿੰਘ ਬਾਦਲ ਨੇ ਐਲਾਨੇ ਤਿੰਨ ਹੋਰ ਉਮੀਦਵਾਰ

By Riya Bawa -- August 29, 2021 11:24 am -- Updated:August 29, 2021 11:58 am

Punjab Assembly elections 2022: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ Shiromani Akali Dal ਦੇ ਪ੍ਰਧਾਨ Sukhbir Singh Badal ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Punjab CM responsible for imposition of DBT scheme in state: Sikander Singh Maluka - YesPunjab.com

ਇਹ ਤਿੰਨ ਉਮੀਦਵਾਰਾਂ ਵਿਚ ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ, ਭੂਚੋ ਮੰਡੀ ਤੋਂ ਦਰਸ਼ਨ ਸਿੰਘ ਕੋਟਫੱਤਾ , ਬਠਿੰਡਾ ਰੂਰਲ ਤੋਂ ਪ੍ਰਕਾਸ਼ ਸਿੰਘ ਭੱਟੀ ਸ਼ਾਮਿਲ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਟਵੀਟ ਦੇ ਜਰੀਏ ਇਸ ਦੀ ਜਾਣਕਾਰੀ ਸਾਂਝਾ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਵਿੱਚ ਘਿਰੀ ਕਾਂਗਰਸ ਸਰਕਾਰ ਦਾ ਪਰਦਾਫਾਸ਼ ਕਰਨ ਕਰਕੇ 'Gall Punjab Di' ਮੁਹਿੰਮ ਚਲਾਈ ਹੈ। ਗੱਲ ਪੰਜਾਬ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆ ਉਨ੍ਹਾਂ ਨੇ ਕਿਹਾ ਸੀ ਕਿ ਉਹ ਆਪਣੀ 100 ਦਿਨਾਂ ਯਾਤਰਾ ਦੌਰਾਨ 700 ਜਨਤਕ ਮੀਟਿੰਗਾਂ ਕਰਨਗੇ ਅਤੇ ਸਮਾਜ ਦੇ ਹਰ ਵਰਗ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ, ਅਕਾਲੀ ਵਰਕਰ ਰਾਜ ਦੇ ਹਰੇਕ ਪਿੰਡ ਅਤੇ ਵਾਰਡ ਵਿੱਚ ਜਾਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ Shiromani Akali Dal ਦੇ ਪ੍ਰਧਾਨ Sukhbir Singh Badal ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ, ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ, ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

-PTC News

  • Share