Fri, Apr 26, 2024
Whatsapp

Punjab Assembly Elections:ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Written by  Pardeep Singh -- January 27th 2022 07:12 PM -- Updated: January 27th 2022 07:16 PM
Punjab Assembly Elections:ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Punjab Assembly Elections:ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿੱਚ 82.62 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.02 ਕਰੋੜ ਰੁਪਏ ਦੀ 16.10 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 58.89 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 15.51 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1164 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2713 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1702 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 570 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2470 ਕੇਸਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 145 ਕੇਸਾਂ 'ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 12054 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 374299 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 56 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਇਹ ਵੀ ਪੜ੍ਹੋ:ਖੇਡ ਮੰਤਰੀ ਪ੍ਰਗਟ ਸਿੰਘ ਨੂੰ ਲੱਗਿਆ ਵੱਡਾ ਝਟਕਾ, ਹਾਕੀ ਪੰਜਾਬ ਨੂੰ ਕੀਤਾ ਸਸਪੈਂਡ -PTC News


Top News view more...

Latest News view more...