Wed, Apr 17, 2024
Whatsapp

ਹਾਥਰਸ ਗੈਂਗਰੇਪ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ

Written by  Shanker Badra -- October 10th 2020 10:48 AM
ਹਾਥਰਸ ਗੈਂਗਰੇਪ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ

ਹਾਥਰਸ ਗੈਂਗਰੇਪ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ

ਹਾਥਰਸ ਗੈਂਗਰੇਪ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ:ਅਜਨਾਲਾ : ਯੂਪੀ ਦੇ ਹਾਥਰਸ 'ਚ ਹੋਏ ਸਮੂਹਿਕ ਜ਼ਬਰ ਜਨਾਹ ਤੇ ਹੱਤਿਆ ਦੀ ਘਟਨਾ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਦਲਿਤ ਭਾਈਚਾਰਾ ਸੜਕਾਂ 'ਤੇ ਉਤਰ ਆਇਆ ਹੈ। ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਗੈਂਗਰੇਪ ਅਤੇ ਹੱਤਿਆ ਕਾਂਡ ਦੇ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਅਜਨਾਲਾ ਪੂਰਨ ਰੂਪ ਵਿੱਚ ਬੰਦ ਰਿਹਾ ਹੈ। [caption id="attachment_438621" align="aligncenter" width="300"] ਹਾਥਰਸ ਗੈਂਗਰੇਪਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ[/caption] ਜਾਣਕਾਰੀ ਅਨੁਸਾਰ ਯੂਪੀ ਦੇ ਹਾਥਰਸ 'ਚ ਸਮੂਹਿਕ ਜ਼ਬਰ -ਜਨਾਹ ਤੇ ਹੱਤਿਆ ਮਾਮਲੇ 'ਚ ਪੀੜਤਾਂ ਨੂੰ ਇਨਸਾਫ ਦਿਵਾਉਣ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਸਵੇਰ ਸਮੇਂ ਮੋਟਰਸਾਈਕਲ ਮਾਰਚ ਕਰਕੇ ਸਾਂਤਮਈ ਢੰਗ ਨਾਲ ਅਜਨਾਲਾ ਦੇ ਬਾਜ਼ਾਰ ਬੰਦ ਕਰਵਾਇਆ ਗਿਆ ਹੈ। [caption id="attachment_438618" align="aligncenter" width="300"] ਹਾਥਰਸ ਗੈਂਗਰੇਪਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ[/caption] ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਲਿਤ ਲੜਕੀ ਦਾ ਬਲਾਤਕਾਰ ਕਰਨ ਤੋਂ ਬਾਅਦ ਕੀਤੀ ਗਈ ਹੱਤਿਆ ਨੂੰ ਲੈ ਕੇ ਮੁਸਲਿਮ ਦਲਿਤ ਲੋਕਾਂ ਵੱਲੋ ਮਲੇਰਕੋਟਲਾ ਦੇ ਵਿੱਚ ਵੀ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ ਤੇ ਮੰਗ ਕੀਤੀ ਜਾ ਰਹੀ ਹੈ ਕੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਦੇ ਇਲਾਵਾ ਪੰਜਾਬ ਦੇ ਬਾਕੀ ਸ਼ਹਿਰਾਂ ਵਿੱਚ ਵੀ ਵਾਲਮੀਕਿ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। [caption id="attachment_438619" align="aligncenter" width="300"] ਹਾਥਰਸ ਗੈਂਗਰੇਪਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ[/caption] ਇਸ ਦੇ ਦਲਿਤ ਸਮਾਜ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਵਿਖੇ ਵੀ ਸਵੇਰ ਤੋਂ ਸਿਹਤ ਸੇਵਾਵਾਂ ਨੂੰ ਛੱਡ ਕੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਵਲੋਂ ਦੁਕਾਨਾਂ ਅਤੇ ਹੋਰ ਸਾਰੇ ਕਾਰੋਬਾਰ ਮੁਕੰਮਲ ਤੌਰ ਤੇ ਬੰਦ ਰੱਖੇ ਗਏ ਹਨ। ਇਸ ਦੌਰਾਨ ਦਲਿਤ ਸਮਾਜ ਵਲੋਂ ਪੁਲਿਸ ਸਟੇਸ਼ਨ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਸਬੰਧੀ ਵੱਖ-ਵੱਖ ਥਾਂਈ ਦਲਿਤ ਸਮਾਜ ਦੇ ਆਗੂਆਂ ਵਲੋਂ ਇਕੱਠ ਕੀਤੇ ਜਾ ਰਹੇ ਹਨ। -PTCNews


Top News view more...

Latest News view more...